ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਸਥਾਨਕ ਬਚਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
ਕਿਹਾ! ਮਰੀਜ਼ ਦਾ ਇਲਾਜ਼ ਬਾਅਦ ਪਹਿਲਾ ਨਮੂਨਾ ਨੈਗੇਟਿਵ ਆਇਆ, ਦੂਜੇ ਨਮੂਨੇ ਦੀ ਜਾਂਚ ਜਲਦ
ਹੁਣ ਤੱਕ ਲਏ 279 ਨਮੂਨਿਆਂ ਵਿੱਚੋਂ 227 ਨੈਗੇਟਿਵ ਆਏ
ਅੱਜ ਕੋਈ ਵੀ ਨਹੀਂ ਮਾਮਲਾ ਸਾਹਮਣੇ ਨਹੀਂ ਆਇਆ
ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਥਿਤੀ ਦਾ ਜਾਇਜ਼ਾ
ਲੁਧਿਆਣਾ, 04 ਅਪ੍ਰੈੱਲ 2020: ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ•ਾ ਵਾਸੀਆਂ ਨੂੰ ਖੁਸ਼ਖ਼ਬਰੀ ਦਿੰਦਿਆਂ ਦੱਸਿਆ ਕਿ ਸਥਾਨਕ ਡੀ. ਐੱਮ. ਸੀ. ਹਸਪਤਾਲ ਵਿਖੇ ਜ਼ੇਰੇ ਇਲਾਜ਼ ਮਰੀਜ਼ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਇਲਾਜ਼ ਉਪਰੰਤ ਮਰੀਜ਼ ਦਾ ਕਰਾਇਆ ਪਹਿਲਾ ਟੈਸਟ ਨੈਗੇਟਿਵ ਆਇਆ ਹੈ, ਜਦਕਿ ਜਲਦ ਹੀ ਦੂਜਾ ਟੈਸਟ ਵੀ ਕਰਵਾਇਆ ਜਾਵੇਗਾ। ਜੇਕਰ ਦੂਜਾ ਟੈਸਟ ਵੀ ਨੈਗੇਟਿਵ ਆ ਗਿਆ ਤਾਂ ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਹੋ ਜਾਵੇਗੀ।
ਅੱਜ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਸਥਾਨਕ ਸੀ. ਐੱਮ. ਸੀ. ਹਸਪਤਾਲ ਵਿੱਚ ਜ਼ੇਰੇ ਇਲਾਜ਼ ਮਰੀਜ਼ ਦੀ ਹਾਲਤ ਵਿੱਚ ਵੀ ਸੁਧਾਰ ਦਰਜ ਕੀਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਜ਼ਿਲ•ਾ ਲੁਧਿਆਣਾ ਵਿੱਚ ਕੋਈ ਵੀ ਨਵਾਂ ਪਾਜ਼ੀਟਿਵ ਮਾਮਲਾ ਸਾਹਮਣੇ ਨਹੀਂ ਆਇਆ ਹੈ।
ਉਨ•ਾਂ ਦੱਸਿਆ ਕਿ ਹੁਣ ਤੱਕ ਜ਼ਿਲ•ਾ ਲੁਧਿਆਣਾ ਵਿੱਚ ਸ਼ੱਕੀ ਮਰੀਜ਼ਾਂ ਦੇ 279 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 227 ਨੈਗੇਟਿਵ ਆਏ ਹਨ, 46 ਨਮੂਨਿਆਂ ਦੇ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਥਿਤੀ ਵਿੱਚ ਘਬਰਾਉਣ ਨਾ, ਘਰਾਂ ਦੇ ਅੰਦਰ ਹੀ ਰਹਿਣ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।
ਉਨ•ਾਂ ਭਰੋਸਾ ਦਿੱਤਾ ਕਿ ਜ਼ਿਲ•ਾ ਪ੍ਰਸਾਸ਼ਨ ਲੋਕਾਂ ਦੀ ਸੁਰੱਖਿਆ ਲਈ ਦਿਨ ਰਾਤ ਕੰਮ ਕਰ ਰਿਹਾ ਹੈ। ਜ਼ਿਲ•ੇ ਦੇ ਹਰੇਕ ਕੋਨੇ ਵਿੱਚ ਲੋੜਵੰਦ ਲੋਕਾਂ ਤੱਕ ਤਿਆਰ ਭੋਜਨ ਅਤੇ ਸੁੱਕਾ ਰਾਸ਼ਨ ਲਗਾਤਾਰ ਭੇਜਿਆ ਜਾ ਰਿਹਾ ਹੈ। ਹੁਣ ਰੇਹੜੀ ਫੜ•ੀ ਵਾਲੇ ਘਰਾਂ-ਘਰਾਂ ਵਿੱਚ ਸਬਜ਼ੀਆਂ ਅਤੇ ਫਰੂਟ ਦੀ ਸਪਲਾਈ ਕਰਨ ਲੱਗੀਆਂ ਹਨ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਵੱਲੋਂ ਬੇਘਰੇ ਲੋਕਾਂ ਲਈ 80 ਸ਼ੈਲਟਰ ਹੋਮ ਤਿਆਰ ਕਰਵਾਏ ਗਏ ਹਨ, ਜਿਥੇ ਅਜਿਹੇ ਵਿਅਕਤੀਆਂ ਨੂੰ ਖਾਣਾ, ਦਵਾਈਆਂ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਇਸ ਮੌਕੇ 300 ਦੇ ਕਰੀਬ ਲੋਕ ਇਥੇ ਸਮਾਂ ਬਤੀਤ ਕਰ ਰਹੇ ਹਨ।
ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਚੁੱਕੀ ਹੈ ਕਿ ਜਦੋਂ ਕੋਵਿਡ 19 ਬਿਮਾਰੀ ਕਾਰਨ ਮਰੇ ਵਿਅਕਤੀ ਦਾ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਸਕਾਰ ਕੀਤਾ ਜਾਂਦਾ ਹੈ ਤਾਂ ਉਸ ਨਾਲ ਬਿਮਾਰੀ ਅੱਗੇ ਨਹੀਂ ਫੈਲਦੀ, ਜਿਸ ਕਰਕੇ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ। ਇਥੋਂ ਤੱਕ ਅਸਥੀਆਂ ਵੀ ਅੰਤਿਮ ਰਸਮਾਂ ਲਈ ਇਕੱਠੀਆਂ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਪਹਿਲਾਂ ਸ੍ਰੀ ਅਗਰਵਾਲ ਨੇ ਸਥਾਨਕ ਬਚਤ ਭਵਨ ਵਿਖੇ ਜ਼ਿਲ•ਾ ਲੁਧਿਆਣਾ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ।