ਅਸ਼ੋਕ ਵਰਮਾ
ਬਠਿੰਡਾ, 4 ਅਪ੍ਰੈਲ 2020 - ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਦੇ ਡਾ.ਗੁਰਜੀਤ ਸਿੰਘ ਦੀ ਅਗਵਾਈ ਹੇਠ ਤਲਵੰਡੀ ਬਲਾਕ ਅਧੀਨ ਆਉਂਦੇ 72 ਪਿੰਡਾਂ ’ਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ’ਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ ਇਸ ਸਬੰਧੀ ਹਰਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਇਸ ਦੌਰਾਨ ਜੋ ਵੀ ਸੱਕੀ ਮਰੀਜ ਪਾਇਆ ਜਾਂਦਾ ਹੈ ਉਸ ਮਰੀਜ ਦੇ ਘਰ ਜਾ ਕੇ ਸਕਰੀਨਿੰਗ ਅਤੇ ਅਤੇ ਅਗਲੀ ਯੋਗ ਕਾਰਵਾਈ ਕੀਤੀ ਜਾਂਦੀ ਹੈ ਉਨਾਂ ਦੱਸਿਆ ਕਿ ਇਸ ਸਥਿਤੀ ਨੂੰ ਨਿਪਟਣ ਲਈ 7 ਰੈਪਿਡ ਰਿਸਪਾਂਸ ਟੀਮਾਂ ਬਣਾਈਆਂ ਗਈਆਂ ਹਨ ਉਨਾਂ ਦੱਸਿਆ ਕਿ ਟੀਮਾਂ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਉਪਾਅ/ਸਾਵਧਾਨੀਆਂ ਜਿਵੇਂ ਕਿ ਇੱਕ ਦੂਜੇ ਤੋਂ ਘੱਟੋ ਘੱਟ ਇੱਕ ਮੀਟਰ ਦੀ ਦੂਰੀ ਰੱਖਣ, ਫਲ ਸਬਜੀਆਂ ਗਰਮ ਪਾਣੀ ਨਾਲ ਧੋ ਕੇ ਰੱਖਣਾ, ਹੱਥਾਂ ਨੂੰ ਚੰਗੀ ਤਰਾਂ ਸਾਫ ਰੱਖਣਾ, ਖੰਘ ਸਮੇਂ ਰੁਮਾਲ ਰੱਖਣਾ ਅਤੇ ਮੂੰਹ ਨੂੰ ਢੱਕ ਕੇ ਰੱਖਣਾ ਆਦਿ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।