← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 4 ਅਪ੍ਰੈਲ 2020 - ਬਠਿੰਡਾ ਜ਼ਿਲ੍ਹੇ ਵਿਚ ਜਿਨ੍ਹਾਂ 7 ਲੋਕਾਂ ਦੇ ਕੋਰੋਨਾ ਸਬੰਧੀ ਸੈਂਪਲ ਬੀਤੇ ਦਿਨ ਜਾਂਚ ਲਈ ਭੇਜੇ ਗਏ ਸਨ ਉਨਾਂ ਦੀ ਰਿਪੋਟ ਨੈਗੇਟਿਗ ਪ੍ਰਾਪਤ ਹੋਈ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚੋਂ ਕੁੱਲ 17 ਸੈਂਪਲ ਲਏ ਗਏ ਸਨ ਅਤੇ ਸਾਰੇ ਹੀ ਨੈਗੇਟਿਵ ਆਏ ਹਨ। ਪਰ ਨਾਲ ਹੀ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਵਰਤਮਾਨ ਹਲਾਤਾਂ ਦੇ ਮੱਦੇਨਜਰ ਉਹ ਕਰਫਿਊ ਦਾ ਸਖ਼ਤੀ ਨਾਲ ਪਾਲਣ ਕਰਨ ਕਿਉਂਕਿ ਇਸ ਸਮੇਂ ਸਾਡਾ ਸਮਾਜ ਗੰਭੀਰ ਸਿਹਤ ਖਤਰੇ ਦਾ ਸਾਹਮਣਾ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਡੇ ਲੋਕਾਂ ਦੀ ਸਿਹਤ ਸੁਰੱਖਿਆ ਲਈ ਹੀ ਇਹ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ, ਇਸ ਲਈ ਸਾਡੇ ਲੋਕ ਇਸ ਵਿਚ ਸਹਿਯੋਗ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਿਹਾ ਹੈ ਅਤੇ ਬਾਕੀ ਵਿਭਾਗ ਵੀ ਆਪੋ ਆਪਣੀ ਭੁਮਿਕਾ ਨਿਭਾਅ ਰਹੇ ਹਨ। ਉਨਾਂ ਨੇ ਕਿਹਾ ਕਿ ਵਰਤਮਾਨ ਹਲਾਤਾਂ ਦੇ ਮੱਦੇਨਜਰ ਹਰ ਇਕ ਨਾਗਰਿਕ ਘਰ ਵਿਚ ਹੀ ਰਹਿ ਕੇ ਇਸ ਬਿਮਾਰੀ ਦੇ ਪਸਾਰ ਨੂੰ ਰੋਕਣ ਵਿਚ ਯੋਗਦਾਨ ਪਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਜ਼ਿਲੇ ਵਿਚ ਲੋੜਵੰਦ ਲੋਕਾਂ ਨੂੰ ਜਿੱਥੇ ਸੁੱਕਾ ਅਤੇ ਪਕਾਇਆ ਹੋਇਆ ਰਾਸ਼ਨ ਦਿੱਤਾ ਜਾ ਰਿਹਾ ਹੈ। ਉਥੇ ਹੀ ਜਨਤਕ ਵੰਡ ਪ੍ਰਣਾਲੀ ਦੇ ਲਾਭਪਾਤਰੀਆਂ ਨੂੰ ਵੀ ਕਣਕ ਦੀ ਵੰਡ ਕੀਤੀ ਜਾ ਰਹੀ ਹੈ। ਇਸ ਤਹਿਤ ਜ਼ਿਲੇ ਵਿਚ ਹੁਣ ਤੱਕ 12597 ਪਰਿਵਾਰਾਂ ਨੂੰ 15116 ਕੁਇੰਟਲ ਕਣਕ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸੇ ਤਰਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ 1.32 ਲੱਖ ਪੈਨਸ਼ਨਰਾਂ ਵਿਚੋਂ 58498 ਲੋਕਾਂ ਨੂੰ ਪੈਨਸ਼ਨ ਬੈਂਕ ਖਾਤੇ ਤੋਂ ਕਢਵਾ ਲਈ ਹੈ। ਉਨਾਂ ਨੇ ਦੱਸਿਆ ਕਿ ਆਉਣ ਵਾਲੇ 3 4 ਦਿਨਾਂ ਵਿਚ ਸਾਰੇ ਪੈਨਸ਼ਰਾਂ ਨੂੰ ਪੈਨਸ਼ਨ ਨਗਦੀ ਰੂਪ ਵਿਚ ਦੇ ਦਿੱਤੀ ਜਾਵੇਗੀ। ਹਾਲਾਂਕਿ ਉਨਾਂ ਦੇ ਬੈਂਕ ਖਾਤਿਆਂ ਵਿਚ ਸਰਕਾਰ ਪਹਿਲਾਂ ਹੀ ਪੈਨਸ਼ਨ ਜਮਾਂ ਕਰਵਾ ਚੁੱਕੀ ਹੈ।
Total Responses : 266