← ਪਿਛੇ ਪਰਤੋ
ਚੰਡੀਗੜ੍ਹ, 4 ਅਪ੍ਰੈਲ 2020 - ਦੇਸ਼ 'ਚ ਕੋਰੋਨਾ ਵਾਇਰਸ ਦੇ ਮਰੀਜ਼ ਵਧਦੇ ਹੀ ਜਾ ਰਹੇ ਹਨ ਜਿਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ। ਪਰ ਅਜਿਹੇ 'ਚ ਹੀ ਇੱਕ ਚੰਗੀ ਖਬਰ ਵੀ ਸਾਹਮਣੇ ਆਈ ਹੈ। ਚੰਡੀਗੜ੍ਹ ’ਚ ਤਿੰਨ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਰੀਜ਼ ਠੀਕ ਹੋਏ ਹਨ। ਚੰਡੀਗੜ੍ਹ ’ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 18 ਤੋਂ ਘੱਟ ਕੇ 15 ਹੋ ਗਈ ਹੈ। ਜਿਸ ਤੋਂ ਬਾਅਦ ਅੱਜ ਸ਼ਾਮ ਤਿੰਨਾਂ ਮਰੀਜ਼ਾਂ ਨੂੰ ਛੁੱਟੀ ਵੀ ਦੇ ਦਿੱਤੀ ਗਈ ਹੈ ਜੋ ਕਿ ਚੰਡੀਗੜ੍ਹ ਦੇ ਸੈਕਟਰ 16 ਦੇ ਹਸਪਤਾਲ 'ਚ ਭਰਤੀ ਸਨ।
Total Responses : 265