ਸੂਬਾ ਸਰਕਾਰ ਦੇ ਫੈਸਲੇ ਤਹਿਤ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਲਿਖਣ ਤੇ ਛਪਾਈ ਸਮੱਗਰੀ ਵਿਭਾਗ ਪਾਉਣਗੇ ਵਿੱਤੀ ਯੋਗਦਾਨ
ਸੂਬੇ ਦੇ ਲੋਕਾਂ ਨੂੰ ਮੁੱਖ ਮੰਤਰੀ ਰਾਹਤ ਫੰਡ 'ਚ ਆਪਣਾ ਯੋਗਦਾਨ ਪਾਉਣ ਦੀ ਅਪੀਲ
ਚੰਡੀਗੜ, 06 ਅਪਰੈਲ 2020: ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਲਿਖਣ ਤੇ ਛਪਾਈ ਸਮੱਗਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਆਪਣੇ ਅਧੀਨ ਵਿਭਾਗਾਂ ਤੇ ਸੀਨੀਅਰ ਅਧਿਕਾਰੀਆਂ ਨਾਲ ਕੋਵਿਡ 19 ਦੇ ਪੈਦਾ ਹੋਏ ਹਾਲਾਤਾਂ ਸਬੰਧੀ ਮੀਟਿੰਗ ਕੀਤੀ।
ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ. ਧਰਮਸੋਤ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨੋਵਲ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਕੀਤੇ ਗਏ ਹਰ ਸੰਭਵ ਯਤਨ ਕਰ ਰਹੀ ਹੈ। ਉਨ•ਾਂ ਮੁੱਖ ਮੰਤਰੀ ਪੰਜਾਬ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮਹਾਂਮਾਰੀ ਵਿਰੁੱਧ ਲੜਨ ਲਈ ਸੂਬੇ ਦੇ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੇ ਫੈਸਲੇ ਤਹਿਤ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਲਿਖਣ ਤੇ ਛਪਾਈ ਸਮੱਗਰੀ ਆਦਿ ਵਿਭਾਗ ਮੁੱਖ ਮੰਤਰੀ ਰਾਹਤ ਫੰਡ 'ਚ ਆਪਣਾ ਵਿੱਤੀ ਯੋਗਦਾਨ ਪਾਉਣਗੇ।
ਸ. ਧਰਮਸੋਤ ਨੇ ਸੂਬੇ ਲੋਕਾਂ ਨੂੰ ਮੁੱਖ ਮੰਤਰੀ ਰਾਹਤ ਫੰਡ 'ਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਜ਼ਿੰਮੇਵਾਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਮਾਰੂ ਵਾਇਰਸ ਨਾਲ ਲੜਨ ਲਈ ਸੂਬੇ ਨੂੰ ਯੋਗਦਾਨ ਦੇਣ ਤਾਂ ਜੋ ਅਸੀਂ ਹਰ ਨਾਗਰਿਕ ਨੂੰ ਸੁਰੱਖਿਅਤ ਕਰ ਸਕੀਏ। ਉਨ•ਾਂ ਇਸ ਵਾਇਰਸ ਵਿਰੁੱਧ ਜੰਗ 'ਚ ਮੋਹਰੀ ਭੂਮਿਕਾ ਨਿਭਾ ਰਹੇ ਡਾਕਟਰਾਂ, ਪੁਲਿਸ ਮੁਲਾਜ਼ਮਾਂ, ਪ੍ਰਸ਼ਾਸਨ ਅਤੇ ਸਮਾਜ ਸੇਵੀ ਵਰਕਰਾਂ ਦਾ ਧੰਨਵਾਦ ਵੀ ਕੀਤਾ ਜੋ ਆਪਣੀ ਜਾਨ ਨੂੰ ਜ਼ੋਖ਼ਮ ਵਿੱਚ ਪਾ ਕੇ ਲਗਾਤਾਰ ਮਿਹਨਤ ਕਰ ਰਹੇ ਹਨ।
ਸ. ਧਰਮਸੋਤ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਮੁਸ਼ਕਿਲ ਦੌਰ ਵਿੱਚ ਸਰਕਾਰ ਸੂਬੇ ਦੇ ਲੋਕਾਂ ਨਾਲ ਖੜ•ੀ ਹੈ। ਉਨ•ਾਂ ਕਿਹਾ ਕਿ ਰਾਹਤ ਕਾਰਜਾਂ ਅਤੇ ਕਰੋਨਾ ਵਾਇਰਸ ਦੇ ਪਸਾਰ ਨੂੰ ਰੋਕਣ ਲਈ ਸਾਰੇ ਲੋੜੀਂਦੇ ਇੰਤਜ਼ਾਮ ਯਕੀਨੇ ਬਣਾਏ ਜਾ ਰਹੇ ਹਨ।
ਇਸ ਮੀਟਿੰਗ ਵਿੱਚ ਜੰਗਲਾਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਰਵਨੀਤ ਕੌਰ, ਪ੍ਰਧਾਨ ਮੁੱਖ ਵਣਪਾਲ (ਐਚ.ਓ.ਐਫ.ਐਫ.) ਸ੍ਰੀ ਜਤਿੰਦਰ ਸ਼ਰਮਾ, ਪ੍ਰਧਾਨ ਮੁੱਖ ਵਣਪਾਲ ਸ੍ਰੀ ਕੁਲਦੀਪ ਕੁਮਾਰ, ਪੰਜਾਬ ਵਣ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀ ਐਚ.ਐਸ. ਗਰੇਵਾਲ, ਮੁੱਖ ਵਣਪਾਲ ਸ੍ਰੀ ਬਸੰਤਾ ਰਾਜ ਕੁਮਾਰ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ, ਸ੍ਰੀ ਰਿਪੁਦਮਨ ਸਿੰਘ ਜੁਆਇਟ ਡਾਇਰੈਕਟਰ ਅਤੇ ਲਿਖਣ ਤੇ ਛਪਾਈ ਸਮੱਗਰੀ ਵਿਭਾਗ ਦੇ ਕੰਟਰੋਲਰ ਸ੍ਰੀ ਰਾਜੀਵ ਕੁਮਾਰ ਗੁਪਤਾ ਆਦਿ ਸ਼ਾਮਲ ਸਨ।