ਮਾਸਕ, ਦਸਤਾਨੇ, ਸੈਨੀਟਾਈਜ਼ਰ ਅਤੇ ਦੋ ਲੱਖ ਦਾ ਮੈਡੀਕਲ ਬੀਮਾ ਵੀ ਮੁਹੱਈਆ ਕਰਵਾਇਆ ਜਾਵੇਗਾ
ਜਲੰਧਰ 06 ਅਪ੍ਰੈਲ 2020: ਸੂਬੇ ਵਿੱਚ ਕੋਰੋਨਾ ਵਾਇਰਸ ਦੇ ਸਮੇਂ ਦੌਰਾਨ ਕਣਕ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਪਨਸਪ ਦੇ ਸਾਰੇ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਮੱਦੇਨਜ਼ਰ 50 ਲੱਖ ਰੁਪਏ ਦਾ ਜੀਵਨ ਬੀਮਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਪਨਸਪ ਸ੍ਰ.ਤੇਜਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ•ਾਂ ਕਿਹਾ ਕਿ ਪਨਸਪ ਵਲੋਂ 22 ਪ੍ਰਤੀਸ਼ਤ ਕਣਕ ਦੀ ਖ਼ਰੀਦ ਪ੍ਰਕਿਰਿਆ ਵਿੱਚ ਹਿੱਸਾ ਪਾਇਆ ਜਾਵੇਗਾ ਅਤੇ 900 ਦੇ ਕਰੀਬ ਕਰਮਚਾਰੀ ਇਸ ਅਹਿਮ ਕਾਰਜ ਵਿਚ ਲਗਾਏ ਜਾਣਗੇ। ਸ੍ਰੀ ਬਿੱਟੂ ਨੇ ਕਿਹਾ ਕਿ ਸੂਬੇ ਵਿੱਚ ਕੋਰੋਨਾ ਵਾਇਰਸ ਖਿਲਾਫ਼ ਲੜੀ ਜਾ ਰਹੀ ਜੰਗ ਦੌਰਾਨ ਕਣਕ ਦੀ ਖ਼ਰੀਦ ਪ੍ਰਕਿਰਿਆ ਵਿੱਚ ਜੁੜੇ ਪਨਸਪ ਦੇ ਸਾਰੇ ਕਰਮਚਾਰੀਆਂ ਨੂੰ ਬੀਮਾ ਕਵਰ ਦੀ ਸਹੂਲਤ ਦਿੱਤੀ ਜਾਵੇਗੀ।
ਚੇਅਰਮੈਨ ਨੇ ਕਿਹਾ ਕਿ ਇਸ ਤੋਂ ਇਲਾਵਾ ਇਨਾਂ ਕਰਮਚਾਰੀਆਂ ਨੂੰ 2 ਲੱਖ ਰੁਪਏ ਦਾ ਮੈਡੀਕਲ ਬੀਮਾ ਵੀ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਕਰਮਚਾਰੀਆਂ ਨੂੰ ਰੋਜ਼ਾਨਾ ਮਾਸਕ, ਦਸਤਾਨੇ ਅਤੇ ਸੈਨੀਟਾਈਜ਼ਰ ਵੰਡਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਇਹ ਕਰਮਚਾਰੀ ਪਨਸਪ ਦੇ ਬਹਾਦਰ ਸਿਪਾਹੀ ਹਨ ਜੋ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਸ਼ਾਨਦਾਰ ਸੇਵਾਵਾਂ ਮੁਹੱਈਆ ਕਰਵਾਉਣਗੇ,ਇਸ ਲਈ ਪਨਸਪ ਇਨ•ਾਂ ਕਰਮਚਾਰੀਆਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਚੇਅਰਮੈਨ ਨੇ ਅੱਗੇ ਕਿਹਾ ਕਿ ਪਨਸਪ ਸੂਬੇ ਵਿੱਚ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਕਣਕ ਦੀ ਖ਼ਰੀਦ ਕਰਨ ਲਈ ਵਚਨਬੱਧ ਹੈ। ਉਨ•ਾਂ ਕਿਹਾ ਕਿ ਪਨਸਪ ਵਲੋਂ ਕਿਸਾਨਾਂ ਦੀ ਸੋਨੇ ਰੰਗ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ•ਾਂ ਕਿਹਾ ਕਿ ਪਨਸ਼ਨ ਦੇ ਕਰਮਚਾਰੀਆਂ ਵਲੋਂ ਵਧੀਆ ਕਾਰਗੁਜ਼ਾਰੀ ਨਾਲ ਕਿਸਾਨਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।