← ਪਿਛੇ ਪਰਤੋ
ਚੰਡੀਗੜ੍ਹ, 6 ਅਪ੍ਰੈਲ 2020: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਅਾਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਅੱਜ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਾਲਾਬੰਦੀ ਤਾਲਾਬੰਦੀ ਦੋਰਾਨ ਨਿਭਾਈ ਜਾ ਰਹੀ ਡਿਊਟੀ ਦੀ ਭਰਭੂਰ ਸ਼ਲਾਘਾ ਕੀਤੀ। ਸ੍ਰੀ ਆਸ਼ੂ ਨੇ ਕਿਹਾ ਕਿ ਅੱਜ ਜਦੋਂ ਕੋਵਿਡ 19 ਦੇ ਖ਼ਤਰੇ ਦੇ ਮੱਦੇਨਜ਼ਰ ਕੋਈ ਵੀ ਆਪਣੇ ਘਰਾਂ ਤੋਂ ਨਿਕਲਣਾ ਦਾ ਹੌਸਲਾ ਨਹੀਂ ਕਰ ਰਿਹਾ ਉਸ ਸਮੇਂ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੰਦਿਆ ਪੰਜਾਬ ਰਾਜ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਚੇਨ ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਾ ਕੇਵਲ ਪੰਜਾਬ ਰਾਜ ਸਗੋਂ ਦੇਸ਼ ਦੇ ਦੂਸਰੇ ਹਿੱਸਿਆਂ ਵਿਚ ਵੀ ਅਨਾਜ ਪਹੁੰਚਾੳੁਣ ਲੲੀ ਵਿਸ਼ੇਸ਼ ਉਪਰਾਲੇ ਕੀਤੇ ਜਿਸ ਸਦਕੇ ਸਪੈਸ਼ਲ ਟਰੇਨਾਂ ਅਤੇ ਟਰੱਕਾਂ ਰਾਹੀਂ ਦੂਜੇ ਰਾਜਾਂ ਨੂੰ ਅਨਾਜ ਭੇਜਣਾ ਸੰਭਵ ਹੋ ਸਕਿਆ ਅਤੇ ਇਸ ਕਾਰਜ ਲਈ ਲੋੜੀਂਦੀ ਲੇਬਰ ਦੀ ਘਾਟ ਦੇ ਬਾਵਜੂਦ ਸਿਹਤ ਵਿਭਾਗ ਵਲੋਂ ਜਾਰੀ ਸਮਾਜਿਕ ਦੂਰੀ ਰੱਖਣ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਵੀ ਯਕੀਨੀ ਬਣਾਇਆ। ਉਨ੍ਹਾਂ ਕਿਹਾ ਕਿ ਜਿੱਥੇ ਸਾਇੰਸ ਅੱਜ ਦੇ ਯੁੱਗ ਵਿਚ ਖਤਮ ਹੋ ਜਾਂਦੀ ਹੈ ਉਥੇ ਦੁਆਵਾਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਹੁਣ ਦੁਆਵਾਂ ਲੈਣ ਦਾ ਮੌਕਾ ਹੈ। ਖੁਰਾਕ ਮੰਤਰੀ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਸੇ ਤਰ੍ਹਾਂ ਕੰਮ ਕਰਦੇ ਰਹਿਣਗੇ ਅਤੇ ਵਿਭਾਗ ਦੇ ਅਕਸ ਨੂੰ ਹੋਰ ਚਮਕਾਉਣਗੇ।
Total Responses : 266