← ਪਿਛੇ ਪਰਤੋ
ਰਜਨੀਸ਼ ਸਰੀਨ
ਨਵਾਂਸ਼ਹਿਰ, 7 ਅਪ੍ਰੈਲ 2020 - ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਦੇ ਦੌਰਾਨ ਲੋੜਵੰਦ ਪਰਿਵਾਰਾਂ ਲਈ ਘਰ ਘਰ ਰਾਸ਼ਨ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹਲਕਾ ਵਿਧਾਇਕ ਅੰਗਦ ਸਿੰਘ ਨਵਾਂਸਹਿਰ ਵੱਲੋਂ ਰਾਹੋਂ ਦੇ 250 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮਗਰੀ ਮੁਹੱਇਆ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਰਾਹੋਂ ਵਿੱਚ ਸੇਵਾ ਕਰ ਰਹੀਆਂ ਜਥੇਬੰਦੀਆਂ, ਕਮੇਟੀ ਮੁਲਾਜਮਾਂ ਅਤੇ ਸਮਾਜ ਸੇਵੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਸੰਕਟ ਕਾਲੀਨ ਸਮੇਂ ’ਚ ਲੋਕਾਂ ਦੀ ਮਦਦ ਲਈ ਉਨ੍ਹਾਂ ਹੋਰ ਦਾਨੀ ਸੱਜਣਾਂ ਨੂੰ ਵੀ ਸਵੈ-ਇੱਛਾ ਨਾਲ ਅੱਗੇ ਆਉਣ ਦਾ ਸੱਦਾ ਦਿੱਤਾ।
Total Responses : 266