ਰਜਨੀਸ਼ ਸਰੀਨ
ਲੁਧਿਆਣਾ, 7 ਅਪ੍ਰੈਲ 2020 - ਪੰਜਾਬ ਲਾਰਜ ਇੰਡਸਟਰੀਅਲ ਡਿਵਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਕੋਵਿਡ-19 ਦੇ ਮੱਦੇਨਜ਼ਰ ਇੰਡਸਟਰੀ ਨੂੰ ਬਿਜਲੀ ਦੇ ਫਿਕਸਡ ਚਾਰਜਿਸ 'ਚ ਕਟੌਤੀ ਕਰਨ ਅਤੇ ਬਿਲਾਂ ਦੀ ਅਦਾਇਗੀ 'ਚ ਛੋਟ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।
ਇੱਥੇ ਜਾਰੀ ਇੱਕ ਬਿਆਨ 'ਚ ਦੀਵਾਨ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਫਾਸਟਰਨਰ ਮੈਨੂਫੈਕਚਰਜ਼ ਐਸੋਸੀਏਸ਼ਨ ਆਫ ਇੰਡੀਆ ਸਮੇਤ ਕਈ ਹੋਰ ਉਦਯੋਗ ਜਥੇਬੰਦੀਆਂ ਤੋਂ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੋਕਡਾਊਨ ਦੇ ਐਲਾਨ ਦੇ ਮੱਦੇਨਜ਼ਰ ਬਿਜਲੀ ਦੇ ਬਿੱਲਾਂ ਤੇ ਫਿਕਸਡ ਚਾਰਜਸ 'ਚ ਛੋਟ ਦੇਣ ਦੀ ਮੰਗ ਕੀਤੀ ਗਈ ਸੀ।
ਜਿਨ੍ਹਾਂ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਹਮਣੇ ਰੱਖਿਆ ਸੀ ਅਤੇ ਸੀ.ਐੱਮ ਦੀ ਸਾਕਾਰਾਤਮਕ ਸੋਚ ਦਾ ਨਤੀਜਾ ਹੈ ਕਿ ਉਨ੍ਹਾਂ ਵੱਲੋਂ ਘਰੇਲੂ ਖੇਤਰ ਸਮੇਤ ਉਦਯੋਗਾਂ ਨੂੰ ਫਿਕਸਡ ਚਾਰਜ 'ਚ ਅਤੇ ਬਿਜਲੀ ਦੇ ਬਿਲਾਂ ਨੂੰ ਦੇਰੀ ਨਾਲ ਅਦਾ ਕਰਨ ਦੀ ਛੋਟ ਦੇ ਕੇ ਇੱਕ ਵੱਡੀ ਰਾਹਤ ਦਿੱਤੀ ਗਈ ਹੈ।