ਅਸ਼ੋਕ ਵਰਮਾ
ਮਾਨਸਾ, 8 ਅਪਰੈਲ 2020 - ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਆਪਣੇ ਸਾਰੇ ਮੁਲਾਜ਼ਮਾਂ ਦੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਕੋਵਿਡ-19 ਰਿਲੀਫ਼ ਫੰਡ ਵਿੱਚ ਦਾਨ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜ਼ਰ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਕਾਰਪੋਰੇਸ਼ਨ ਦੇ ਚੇਅਰਮੈਨ ਇੰਜੀ: ਮੋਹਣ ਲਾਲ ਸੂਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਰੇ ਮੁਲਾਜ਼ਮਾਂ ਨੇ ਆਪਣੀ ਇਕ ਦਿਨ ਦੀ ਤਨਖਾਹ ਦਾਨ ਦਿੱਤੀ ਹੈ। ਜਿਸ ਦੀ ਕੁੱਲ ਰਕਮ ਤਕਰੀਬਨ 2 ਲੱਖ 23 ਹਾਜ਼ਾਰ ਰੁਪਏ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਦੇ ਕਰਮਚਾਰੀਆ ਹਮੇਸ਼ਾ ਔਖੇ ਸਮੇਂ ਆਪਣੇ ਫਰਜ਼ਾਂ ‘ਤੇ ਪਹਿਰਾ ਦਿੰਦੇ ਆ ਰਹੇ ਹਨ।ਇਸ ਤੋਂ ਪਹਿਲਾਂ ਕਰਮਚਾਰੀਆਂ ਨੇ ਪਿਛਲੇ ਸਾਲ ਆਏ ਹੜ੍ਹਾਂ ਦੌਰਾਨ ਹੋਏ ਭਾਰੀ ਨੁਕਸਾਨ ਸਮੇਂ ਵੀ ਇੱਕ ਲੱਖ ਰੁਪਏ ਦਾ ਯੋਗਦਾਨ ਮੁੱਖ ਮੰਤਰੀ ਰਾਹਤ ਫੰਡ ਵਿਚ ਪਾਇਆ ਸੀ। ਚੇਅਰਮੈਨ ਵਲੋਂ ਕਾਰਪੋਰੇਸਨ ਦਾ ਸਮੂਹ ਕਰਮਚਾਰੀਆਂ ਵਲੋਂ ਇਸ ਸੰਕਟ ਦੇ ਸਮੇਂ ਪਾਏ ਯੋਗਦਾਨ ਲਈ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੀ ਅਜਿਹਾ ਪਹਿਲਾ ਸੂਬਾ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀਆਂ ਜਿੰਦਗੀਆਂ ਬਚਾਉਣ ਲਈ ਵੱਡਾ ਫੈਸਲਾ ਕਰਦਿਆ ਸਮੁੱਚੇ ਸੂਬੇ ਵਿੱਚ ਕਰਫ਼ਿਊ ਲਗਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਸੰਕਟ ਵਿੱਚ ਸਹਿਯੋਗ ਦੇਣ ਤੇ ਆਪਣੇ ਘਰਾਂ ਵਿੱਚ ਹੀ ਰਹਿਣ ਜਦੋਂ ਤੱਕ ਸਰਕਾਰ ਦੇ ਨਵੇਂ ਆਦੇਸ਼ ਨਹੀਂ ਆ ਜਾਂਦੇ।