← ਪਿਛੇ ਪਰਤੋ
ਹਰਿੰਦਰ ਨਿੱਕਾ
ਸੰਗਰੂਰ, 9 ਅਪ੍ਰੈਲ 2020
ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਆਪਣੇ ਸਾਰੇ ਮੁਲਾਜ਼ਮਾਂ ਦੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਕੋਵਿਡ-19 ਰਿਲੀਫ਼ ਫੰਡ ਵਿੱਚ ਪਾਈ ਹੈ। ਕਾਰਪੋਰੇਸ਼ਨ ਦੇ ਚੇਅਰਮੈਨ ਇੰਜੀ: ਮੋਹਨ ਲਾਲ ਸੂਦ ਨੇ ਦੱਸਿਆ ਕਿ ਇਕ ਦਿਨ ਦੀ ਤਨਖਾਹ ਕਟਵਾ ਕੇ 2 ਲੱਖ 23 ਹਾਜ਼ਾਰ ਤੋਂ ਵੱਧ ਦਾ ਯੋਗਦਾਨ ਪਾਇਆ ਹੈ। ਚੇਅਰਮੈਨ ਸੂਦ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਮਚਾਰੀ ਹਮੇਸ਼ਾਂ ਔਖੇ ਸਮੇਂ ਆਪਣੇ ਫਰਜਾਂ 'ਤੇ ਪਹਿਰਾ ਦਿੰਦੇ ਆ ਰਹੇ ਹਨ। ਚੇਅਰਮੈਨ ਸੂਦ ਨੇ ਕਾਰਪੋਰੇਸਨ ਦੇ ਸਮੂਹ ਕਰਮਚਾਰੀਆਂ ਵਲੋਂ ਇਸ ਸੰਕਟ ਦੇ ਸਮੇਂ ਪਾਏ ਯੋਗਦਾਨ ਲਈ ਧੰਨਵਾਦ ਕੀਤਾ । ਉਨਾਂ ਕਿਹਾ ਕਿ ਪੰਜਾਬ ਹੀ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀਆਂ ਜਿੰਦਗੀਆਂ ਬਚਾਉਣ ਲਈ ਵੱਡਾ ਫੈਸਲਾ ਕਰਦਿਆ ਸਮੁੱਚੇ ਸੂਬੇ ਵਿੱਚ ਕਰਫ਼ਿਊ ਲਗਾਉਣ ਦਾ ਐਲਾਨ ਕੀਤਾ ਸੀ। ਸੂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਸੰਕਟ ਵਿੱਚ ਸਹਿਯੋਗ ਦੇਣ ਤੇ ਆਪਣੇ ਘਰਾਂ ਵਿੱਚ ਹੀ ਰਹਿਣ ਨੂੰ ਤਰਜੀਹ ਦੇਣ।
Total Responses : 266