ਨਿਰਵੈਰ ਸਿੰਘ ਸਿੰਧੀ
ਮਮਦੋਟ, 9 ਅਪ੍ਰੈਲ 2020 - ਸਰਬੱਤ ਦਾ ਭਲਾ ਟਰੱਸਟ ਜਿਲ੍ਹਾ ਫਿਰੋਜ਼ਪੁਰ ਦੀਆਂ ਹਦਾਇਤਾਂ 'ਤੇ ਮਮਦੋਟ ਦੇ ਮੈਂਬਰਾਂ ਵੱਲੋਂ ਸਥਾਨਕ ਲੋਕਾਂ ਨੂੰ ਰਾਸ਼ਨ ਦਿੱਤਾ ਗਿਆ। ਇਸ ਦੌਰਾਨ ਪ੍ਰਧਾਨ ਜਸਬੀਰ ਸਿੰਘ ਸ਼ਰਮਾਂ ਨੇ ਦੱਸਿਆ ਕਿ ਮਾਣਯੋਗ ਐਸ ਪੀ ਸਿੰਘ ਓਬਰਾਏ ਵੱਲੋਂ ਭੇਜਿਆ ਗਿਆ ਰਾਸ਼ਨ ਮਮਦੋਟ ਅਤੇ ਆਸ ਪਾਸ ਦੇ ਇਲਾਕੇ ਦੇ ਲੋਕਾਂ ਨੂੰ ਵੰਡਿਆ ਗਿਆ ਜਿਸ ਵਿਚ ਆਟਾ, ਖੰਡ, ਦਾਲਾਂ, ਚਾਵਲ ਸਮੇਤ ਜਰੂਰੀ ਵਸਤਾਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਹਰ ਉਸ ਵਿਅਕਤੀ ਤੱਕ ਪਹੁੰਚ ਕਰਕੇ ਦੋ ਵਕਤ ਦੀ ਰੋਟੀ ਲਈ ਰਾਸ਼ਨ ਪਹੁੰਚਦਾ ਕੀਤਾ ਜਾ ਰਿਹਾ ਹੈ ਜੋ ਕਰਫਿਊ ਦੇ ਕਾਰਨ ਕੰਮਕਾਜ ਤੋਂ ਅਸਮਰਥ ਹਨ ਤੇ ਆਪਣੇ ਪ੍ਰੀਵਾਰ ਦਾ ਪੇਟ ਨਹੀਂ ਪਾਲ ਸਕਦੇ । ਇਸ ਦੌਰਾਨ ਪ੍ਰਧਾਨ ਜਸਬੀਰ ਸਿੰਘ ਸ਼ਰਮਾਂ, ਨੰਬਰਦਾਰ ਪ੍ਰਮਿੰਦਰ ਸਿੰਘ ਨੌਲ, ਬਗੀਚਾ ਸਿੰਘ, ਬਲਦੇਵ ਸ਼ਰਮਾ, ਸੁਖਦੀਪ ਸਿੰਘ ਸੰਧੂ, ਜੋਗਿੰਦਰ ਸਿੰਘ ਭੋਲਾ, ਆਦਿ ਹਾਜਰ ਸਨ।