← ਪਿਛੇ ਪਰਤੋ
ਚੰਡੀਗੜ੍ਹ, 11 ਅਪ੍ਰੈਲ 2020 - ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 30 ਜੂਨ ਤੱਕ ਬੰਦ ਰਹਿਣਗੇ ਅਤੇ ਅਗਲੇ ਹੁਕਮਾਂ ਤੱਕ ਬੋਰਡ ਦੇ ਪੇਪਰ ਵੀ ਰੱਦ ਕਰ ਦਿੱਤੇ ਗਏ ਹਨ। ਇਹ ਬਿਆਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੀਡੀੳ ਕਾਨਫਰੰਸਿੰਗ ਰਾਹੀਂ ਕੀਤੀ ਜਾ ਰਹੀ ਮੀਟਿੰਗ ਦੌਰਾਨ ਦਿੱਤਾ। ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੁਆਰਾ ਸੂਬੇ ਅੰਦਰ ਪਹਿਲੋਂ ਹੀ ਕਰਫਿਊ ਨੂੰ 1 ਮਈ ਤੱਕ ਵਧਾ ਦਿੱਤਾ ਗਿਆ ਹੈ ਜਿਸ 'ਚ ਸਾਰੇ ਵਿਦਿਅਕ ਅਦਾਰੇ 30 ਜੂਨ ਤੱਕ ਬੰਦ ਰਹਿਣਗੇ ਅਤੇ ਬੋਰਡ ਦੇ ਪੇਪਰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੇ ਗਏ ਹਨ। ਸੂਬੇ 'ਚ ਧਾਰਾ 144 ਪਹਿਲਾਂ ਵਾਂਗ ਹੀ ਜਾਰੀ ਰਹੇਗੀ।
Total Responses : 265