ਨਿਰਵੈਰ ਸਿੰਘ ਸਿੰਧੀ
ਮਮਦੋਟ ,11 ਅਪ੍ਰੈਲ 2020 - ਦੇਸ਼ ਭਰ ਵਿਚ ਨੋਵਲ ਕੋਰੋਨਾ ਦੇ ਫੈਲਾਅ ਨੂੰ ਰੋਕਣ ਵਾਸਤੇ ਭਾਰਤ ਸਰਕਾਰ ਵੱਲੋਂ ਪੂਰੇ ਭਾਰਤ ਅੰਦਰ ਲੌਕ ਡਾਊਨ ਕੀਤਾ ਹੋਇਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਉਸਦੀ ਇੰਨਬਿਨ ਪਾਲਣਾ ਕਰਦੇ ਹੋਏ ਪੰਜਾਬ ਅੰਦਰ ਵੀ ਕਰਫਿਊ ਲਗਾਇਆ ਹੋਇਆ ਜਿਸਦੇ ਕਾਰਨ ਹਰੇਕ ਤਰਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ।
ਜਿਸ ਨਾਲ ਆਮ ਲੋਕਾਂ ਦਾ ਜੀਵਨ ਅਸਤ ਵਿਅਸਤ ਹੋ ਰਿਹਾ ਹੈ ਕਈ ਪਰਿਵਾਰਾਂ ਨੂੰ ਰਾਸ਼ਨ ਆਦਿ ਦੀ ਭਾਰੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ ਜਿਸ ਦੀ ਪੂਰਤੀ ਕਰਨ ਵਾਸਤੇ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਲਈ ਜਾ ਰਹੀ ਜਿਸ ਦੇ ਤਹਿਤ ਅੱਜ ਡਿਪਟੀ ਕਮਿਸ਼ਨਰ ਫਿਰੋਜਪੁਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਐੱਸ ਡੀ ਐੱਮ ਫਿਰਜੋਪੁਰ ਅਮਿਤ ਗੁਪਤਾ ਦੀ ਅਗਵਾਈ ਵਿਚ ਅਮਿਤ ਫਾਊਂਡੇਸ਼ਨ ਫਿਰੋਜਪੁਰ ਵੱਲੋਂ ਸਬ ਤਹਿਸੀਲ ਮਮਦੋਟ ਵਿਖੇ ਲਗਭਗ 50 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਵੰਡਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਫਾਊਂਡੇਸ਼ਨ ਨੂੰ ਚਲਾ ਰਹੇ ਨੌਜਵਾਨਾਂ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਵੀ 500 ਦੇ ਕਰੀਬ ਪਰਿਵਾਰਾਂ ਨੂੰ ਰਾਸ਼ਨ ਦੀ ਮਦਦ ਕਰ ਚੁੱਕੇ ਹਨ | ਇਸ ਮੌਕੇ ਓਹਨਾ ਨਾਲ ਕਨੂਗੋ ਸੰਤੋਖ ਸਿੰਘ ਤੱਖੀ ,ਪਟਵਾਰੀ ਬਲਜੀਤ ਸਿੰਘ ,ਦਲਜੀਤ ਸਿੰਘ ਬਾਬਾ ,ਸੁਖਚੈਨ ਸਿੰਘ , ਆਨੰਦ ਕੁਮਾਰ ਆਦਿ ਫਾਊਂਡੇਸ਼ਨ ਦੇ ਸਮੂਹ ਮੈਂਬਰ ਹਾਜਰ ਸਨ | ਇਸ ਮੌਕੇ ਖਾਸ ਗੱਲ ਇਹ ਰਹੀ ਕਿ ਫਾਊਂਡੇਸ਼ਨ ਦੇ ਮੈਂਬਰਾਂ ਨੇ ਲੋੜਵੰਦ ਪਰਿਵਾਰਾਂ ਨੂੰ ਘਰ ਘਰ ਜਾ ਕੇ ਰਾਸ਼ਨ ਵੰਡਿਆ ਅਤੇ ਕਿਸੇ ਵੀ ਲੋੜਵੰਦ ਨੂੰ ਰਾਸ਼ਨ ਦੇਣ ਵੇਲੇ ਫੋਟੋ ਨਹੀਂ ਕੀਤੀ ਜੋ ਇੱਕ ਵੱਖਰੀ ਤਰ੍ਹਾਂ ਦੀ ਪਹਿਲ ਕਦਮੀ ਹੈ।