← ਪਿਛੇ ਪਰਤੋ
ਐਸ.ਏ.ਐਸ. ਨਗਰ, 11 ਅਪ੍ਰੈਲ 2020: ਜ਼ਿਲ੍ਹਾ ਪ੍ਰਸ਼ਾਸਨ ਗਊਸ਼ਾਲਾਵਾਂ ਦੀ ਸੁਚੱਜੀ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਫੀਡ ਦੀ ਘਾਟ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਈ.ਓ. ਲਾਲੜੂ ਸ. ਬਰਜਿੰਦਰ ਸਿੰਘ ਨੇ ਦੱਸਿਆ ਕਿ ਗਊਸ਼ਾਲਾ ਲਈ ਅੱਜ 30 ਬੋਰੀਆਂ ਚੋਕਰ ਫੀਡ (3 ਕੁਇੰਟਲ) ਅਤੇ 35 ਕੁਇੰਟਲ ਹਰੇ ਚਾਰੇ ਦਾ ਪ੍ਰਬੰਧ ਕੀਤਾ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਊਸ਼ਾਲਾ ਦੀ ਸੁਚੱਜੀ ਸਾਂਭ ਸੰਭਾਲ ਬਾਰੇ ਲੁਧਿਆਣਾ ਦੀ ਧਿਆਨ ਫਾਊਂਡੇਸ਼ਨ ਨਾਲ ਸਮਝੌਤਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਏ.ਸੀ.ਐੱਸ. (ਸਥਾਨਕ ਸਰਕਾਰਾਂ) ਸ੍ਰੀ ਸੰਜੇ ਕੁਮਾਰ ਨੇ ਗਊਸ਼ਾਲਾਵਾਂ ਦੇ ਢੁੱਕਵੇਂ ਪ੍ਰਬੰਧਨ ਵਿੱਚ ਕੋਈ ਲਾਪ੍ਰਵਾਹੀ ਨਾ ਵਰਤਣ ਦੀ ਹਦਾਇਤ ਵੀ ਕੀਤੀ ਹੈ।
Total Responses : 266