- ਐਸ.ਐਮ.ਓ. ਡਾ. ਰਮਿੰਦਰ ਕੌਰ ਤੇ ਸਰਪੰਚ ਜਗਦੀਪ ਸਿੰਘ ਨੇ ਕੀਤਾ ਧੰਨਵਾਦ
- ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ
- ਕੋਵਿਡ-19 ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ
ਫ਼ਤਹਿਗੜ੍ਹ ਸਾਹਿਬ, 11 ਅਪ੍ਰੈਲ 2020 - ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪ੍ਰਸਿੱਧ ਸੰਸਥਾ ਖਾਲਸਾ ਏਡ ਵੱਲੋਂ ਬਲਦੀਪ ਸਿੰਘ ਨੇ ਪਿੰਡ ਚਨਾਰਥਲ ਕਲਾਂ ਦੇ ਕਮਿਊਨਿਟੀ ਹੈਲਥ ਸੈਂਟਰ ਲਈ 10 ਪੀ.ਪੀ.ਈ. ਕਿੱਟਾਂ, 72 ਸੈਨੀਟਾਈਜ਼ਰ ਤੇ 200 ਮਾਸਕ ਦਿੱਤੇ ਗਏ।
ਖਾਲਸਾ ਏਡ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਹਰੇਕ ਵਿਅਕਤੀ ਸ਼ਲਾਘਾ ਕਰ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਇਸ ਭਿਆਨਕ ਮਹਾਂਮਾਰੀ ਤੋਂ ਬਚਾਉਣ ਲਈ ਇਹ ਸਮਾਨ ਕਾਫੀ ਸਹਾਈ ਸਿੱਧ ਹੋਣਗੇ।
ਇਸ ਮੌਕੇ ਖਾਲਸਾ ਏਡ ਦੇ ਸ਼੍ਰੀ ਬਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਜਿਸ ਔਖੀ ਘੜੀ ਵਿੱਚੋਂ ਗੁਜ਼ਰ ਰਹੇ ਹਨ ਉਸ ਲਈ ਹਰੇਕ ਨਾਗਰਿਕ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਲੋਕਾਂ ਦੀ ਵੱਧ ਚੜ੍ਹ ਕੇ ਮਦਦ ਕੀਤੀ ਜਾਵੇ ਤਾਂ ਜੋ ਪਿੰਡਾਂ ਦੇ ਲੋਕ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚੇ ਰਹਿ ਸਕਣ। ਉਨ੍ਹਾਂ ਕਿਹਾ ਕਿ ਖਾਲਸਾ ਏਡ ਵੱਲੋਂ ਹਮੇਸ਼ਾਂ ਮਾਨਵਤਾ ਦੀ ਭਲਾਈ ਲਈ ਕਾਰਜ ਕੀਤੇ ਜਾ ਰਹੇ ਹਨ ਜਿਸ ਦੀ ਕੜੀ ਤਹਿਤ ਪਿੰਡ ਚਨਾਰਥਲ ਕਲਾਂ ਵਿਖੇ ਇਹ ਸਮਾਨ ਦਿੱਤਾ ਗਿਆ ਹੈ।
ਇਸ ਮੌਕੇ ਚਨਾਰਥਲ ਕਲਾਂ ਦੇ ਐਸ.ਐਮ.ਓ. ਡਾ: ਰਮਿੰਦਰ ਕੌਰ ਤੇ ਪਿੰਡ ਦੇ ਸਰਪੰਚ ਨੰਬਰਦਾਰ ਜਗਦੀਪ ਸਿੰਘ ਨੇ ਖਾਲਸਾ ਏਡ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਪੀ.ਪੀ.ਈ. ਕਿੱਟਾਂ, ਸੈਨੀਟਾਈਜ਼ਰ ਤੇ ਮਾਸਕ ਨਾਲ ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਲੜਾਈ ਵਿੱਚ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਖਾਲਸਾ ਏਡ ਵੱਲੋਂ ਕੀਤੇ ਜਾ ਰਹੇ ਕੰਮਾਂ ਵਿੱਚ ਹੋਰਨਾ ਸੰਸਥਾਵਾਂ ਨੂੰ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਪਿੰਡਾਂ ਦੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੀ ਜਰੂਰਤ ਹੈ।