ਚੰਡੀਗੜ੍ਹ, 12 ਅਪ੍ਰੈਲ, 2020 - ਪਟਿਆਲਾ ਦੀ ਸਨੌਰ ਸਥਿਤ ਸਬਜ਼ੀ ਮੰਡੀ ਵਿਚ ਅੱਜ ਐਤਵਾਰ ਸਵੇਰੇ ਨਿਹੰਗਾਂ ਨੇ ਇਕ ਏ ਐਸ ਆਈ ਦਾ ਗੁੱਟ ਵੱਢ ਦਿੱਤਾ, ਜਿਸ ਬਾਰੇ ਦਿਨਕਰ ਗੁਪਤਾ, ਡੀਜੀਪੀ ਪੰਜਾਬ ਨੇ ਕਿਹਾ ਹੈ ਕਿ ਉਨ੍ਹਾਂ ਦੀ ਗੱਲ ਪੀਜੀਆਈ ਦੇ ਡਾਇਰੈਕਟਰ ਨਾਲ ਗੱਲ ਹੋਈ ਹੈ ਅਤੇ ਚੋਟੀ ਦੇ ਮਾਹਰ ਸਰਜਨ ਜ਼ਖਮੀ ਏਐੱਸਆਈ ਦਾ ਇਲਾਜ ਕਰ ਰਹੇ ਨੇ ।
ਉਕਤ ਮੁਲਾਜ਼ਮ ਨੂੰ ਪਹਿਲਾਂ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਸੀ ਤੇ ਫਿਰ ਪੀ ਜੀ ਆਈ ਰੈਫਰ ਕਰ ਦਿੱਤਾ ਗਿਆ ਹੈ।
ਉਹਨਾਂ ਦੱਸਿਆ ਕਿ ਇਹਨਾਂ ਨਿਹੰਗ ਸਿੰਘਾਂ ਨੇ ਬਲਬੇੜਾ ਕੋਲ ਗੁਰਦੁਆਰਾ ਖਿਚੜੀ ਸਾਹਿਬ ਬਣਾਇਆ ਹੋਇਆ ਹੈ। ਉਹਨਾਂ ਕਿਹਾ ਕਿ ਇਹਨਾਂ ਨਿਹੰਗ ਸਿੰਘਾਂ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ ਤੇ ਸਖਤ ਕਾਰਵਾਈ ਕੀਤੀ ਜਾਵੇਗੀ।