ਫਿਰੋਜ਼ਪੁਰ, 12 ਅਪ੍ਰੈਲ 2020 - ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਤੋਂ ਕਰਫਿਊ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਕਾਰਨ ਕਈ ਲੋਕਾਂ ਵੱਲੋਂ ਕਰਫਿਊ ਦੀ ਉਲੰਘਣਾ ਕੀਤੀ ਗਈ ਅਤੇ ਪੁਲਿਸ ਨੇ ਬਿਨਾ ਕਾਰਨ ਘਰ ਤੋਂ ਬਾਹਰ ਘੁੰਮਣ ਵਾਲੇ ਲੋਕਾਂ ਖਿਲਾਫ ਕੇਸ ਦਰਜ ਕੀਤੇ ਗਏ ਹਨ। ਗਸ਼ਤ ਦੌਰਾਨ ਪੁਲਿਸ ਨੇ ਦੱਸਿਆ ਕਿ ਕੁਲਦੀਪ ਸਿੰਘ, ਜਗਦੀਪ ਸਿੰਘ, ਰਾਜਵੀਰ ਸਿੰਘ ਪੁੱਤਰਾਨ ਦਰਸ਼ਨ ਸਿੰਘ, ਜਗਸੀਰ ਸਿੰਘ ਉਰਫ ਜੱਗਾ ਪੁੱਤਰ ਲਾਲਾ ਸਿੰਘ, ਗੁਰਜੰਟ ਸਿੰਘ ਪੁੱਤਰ ਨਿਰਮਲ ਸਿੰਘ ਵਾਸੀਅਨ ਵਾੜਾ ਜਵਾਹਰ ਸਿੰਘ, ਸੁਨੀਲ ਕੁਮਾਰ ਪੁੱਤਰ ਆਸਾ ਰਾਮ ਵਾਸੀ ਪਿੰਡ ਮੱਲਾਂਵਾਲਾ, ਕਮਲ ਪੁੱਤਰ ਦਰਸ਼ਨ, ਨਛੱਤਰ ਪੁੱਤਰ ਪੱਪੂ ਵਾਸੀਅਨ ਮੱਲਾਂਵਾਲਾ, ਬਲਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਨਿਹਾਲ ਕੇ ਵਿਖੇ ਲੋਕ ਜੋ ਬਿਨ੍ਹਾ ਕੰਮ ਦੇ ਬਾਹਰ ਘੁੰਮ ਰਹੇ ਸੀ, ਜੋ ਬਾਹਰ ਘੁੰਮਣ ਲਈ ਕੋਈ ਸਹੀ ਜਵਾਬ ਨਹੀਂ ਦੇ ਸਕਦਾ ਸੀ, ਜਿਸ ਕਾਰਨ ਉਕਤ ਦੋਸ਼ੀਆਂ ਖਿਲਾਫ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਧਾਰਾ 188 ਤਹਿਤ ਕੇਸ ਦਰਜ ਕੀਤੇ ਗਏ ਹਨ।