- ਦਾਣਾਮੰਡੀ ਵਿਚ ਕੰਮ ਕਰਨ ਵਾਲੀ ਲੇਬਰ ਅਤੇ ਕਿਸਾਨਾਂ ਨੂੰ ਆੜ੍ਹਤੀਏ ਮੁਹੱਈਆ ਕਰਵਾਉਣਗੇ ਮਾਸਕ ਅਤੇ ਸੈਨੇਟਾਈਜ਼ਰ : ਵਿਕਰਮਜੀਤ ਸਿੰਘ ਪਾਂਥੇ
ਮਲੇਰਕੋਟਲਾ, 12 ਅਪ੍ਰੈਲ 2020 - ਹਾੜੀ ਦੇ ਸੀਜ਼ਨ ਦੌੌਰਾਨ ਸਬ ਡਵੀਜ਼ਨ ਮਲੇਰਕੋਟਲਾ ਅਤੇ ਅਹਿਮਦਗੜ੍ਹ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਸਮੇਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਿਕਰਮਜੀਤ ਸਿੰਘ ਪਾਂਥੇ ਨੇ ਅੱਜ ਆਪਣੇ ਦਫਤਰ ਵਿਚ ਮੰਡੀਆਂ ਵਿਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਕੀਤਾ। ਪਾਂਥੇ ਅੱਜ ਮਿਤੀ 15 ਅਪ੍ਰੈਲ, 2020 ਤੋੋਂ ਮੰਡੀਆਂ ਵਿਚ ਕਣਕ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਸਕੱਤਰ, ਮਾਰਕਿਟ ਕਮੇਟੀ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਆਦਿ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਪਾਂਥੇ ਨੇ ਕਿਹਾ ਕਿ ਇਕ ਪਾਸੇ ਜਿਥੇ ਕੋਰੋੋਨਾ ਵਾਇਰਸ ਨੂੰ ਫੈਲਣ ਤੋੋਂ ਰੋਕਣ ਲਈ ਘਨਸ਼ਿਆਮ ਥੋਰੀ, ਡਿਪਟੀ ਕਮਿਸ਼ਨਰ, ਸੰਗਰੂਰ ਵੱਲੋੋਂ ਪੂਰੇ ਜ਼ਿਲ੍ਹੇ ਵਿਚ ਮੁਕੰਮਲ ਕਰਫਿਊ ਲਗਾਇਆ ਗਿਆ ਹੈ ਉਥੇ ਹੀ 15 ਅਪ੍ਰੈਲ ਤੋੋਂ ਮੰਡੀਆਂ ਵਿਚ ਸ਼ੁਰੂ ਹੋਣ ਵਾਲੀ ਕਣਕ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਪ੍ਰਸ਼ਾਸਨ ਵੱਲੋੋਂ ਸਾਰੇ ਅਹਿਤਿਆਤੀ ਕਦਮ ਚੁੱਕੇ ਜਾ ਰਹੇ ਹਨ। ਪਾਂਥੇ ਨੇ ਦੱਸਿਆ ਕਿ ਐਸ.ਡੀ.ਐਮ. ਦਫਤਰ ਦੇ ਬਾਹਰ ਇਕ ਪੁਆਇੰਟ ਬਣਾਇਆ ਗਿਆ ਹੈ ਜਿਥੋਂ ਦਾਣਾ ਮੰਡੀ ਅਤੇ ਸਬਜ਼ੀ ਮੰਡੀ ਵਿਚ ਦਾਖਲ ਹੋਣ ਵਾਲੇ ਹਰ ਵਾਹਨ ਨੂੰ ਪੂਰੀ ਤਰ੍ਹਾਂ ਸੈਨੇਟਾਇਜ਼ ਕੀਤਾ ਜਾਵੇਗਾ।
ਇਸ ਤੋਂ ਬਾਅਦ ਹੀ ਕੋਈ ਵਾਹਨ ਮੰਡੀ ਅੰਦਰ ਦਾਖਲ ਹੋ ਸਕੇਗਾ.ਉਨ੍ਹਾਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਵੀ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜਿੰਨੀ ਵੀ ਲੇਬਰ ਆੜ੍ਹਤੀਆਂ ਕੋਲ ਕੰਮ ਕਰੇਗੀ ਅਤੇ ਜਿੰਨੇ ਵੀ ਕਿਸਾਨ ਮੰਡੀ ਵਿਚ ਆਪਣੀ ਫਸਲ ਲੈ ਕੇ ਆਉਣਗੇ, ਸਬੰਧਤ ਆੜ੍ਹਤੀਏ ਆਪਣੀ ਲੇਬਰ ਅਤੇ ਕਿਸਾਨਾਂ ਨੁੰ ਮਾਸਕ ਅਤੇ ਸੈਨੇਟਾਈਜ਼ਰ ਮੁਹੱਈਆ ਕਰਵਾਉਣਗੇ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਚੈਕਿੰਗ ਸਮੇਂ ਕੋਰੋੋਨਾ ਵਾਇਰਸ ਨੂੰ ਫੈਲਣ ਤੋੋਂ ਰੋਕਣ ਲਈ ਸਿਹਤ ਵਿਭਾਗ ਵੱਲੋੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਪਾਈ ਗਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।
ਪਾਂਥੇ ਨੇ ਸਕੱਤਰ ਮਾਰਕਿਟ ਕਮੇਟੀ ਨੂੰ ਵੀ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਬ ਡਵੀਜ਼ਨ ਮਾਲੇਰਕੋਟਲਾ, ਅਹਿਮਦਗੜ੍ਹ, ਅਮਰਗੜ੍ਹ, ਸੰਦੌੌੜ ਤੋੋਂ ਇਲਾਵਾ ਵੱਖ-ਵੱਖ ਪਿੰਡਾਂ ਵਿਚ ਸਬ ਸੈਂਟਰਾਂ ਤੇ ਕਿਸਾਨਾਂ ਨੂੰ ਕਣਕ ਵੇਚਣ ਸਮੇਂ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਮੰਡੀਆਂ ਵਿਚ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਇਸ ਮੌੌਕੇ ਹੋਰਨਾਂ ਤੋੋਂ ਇਲਾਵਾ ਸ੍ਰੀ ਬਾਦਲ ਦੀਨ, ਤਹਿਸੀਲਦਾਰ, ਮਲੇਰਕੋਟਲਾ, ਜ਼ਸਪ੍ਰੀਤ ਸਿੰਘ, ਇੰਸਪੈਕਟਰ, ਫੂਡ ਸਪਲਾਈ, ਸੁਰਿੰਦਰ ਸਿੰਘ, ਸਕੱਤਰ ਮਾਰਕਿਟ ਕਮੇਟੀ, ਮਲੇਰਕੋਟਲਾ ਵੀ ਮੌਜੂਦ ਸਨ।