ਚੰਡੀਗੜ੍ਹ, 13 ਅਪ੍ਰੈਲ 2020 - ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਅਪ੍ਰੈਲ ਮੰਗਲਵਾਰ ਦੁਪਹਿੁਰ 3 ਵਜੇ ਵੀਡੀੳ ਕਾਨਫਰਸਿੰਗ ਜ਼ਰੀਏ ਆਲ ਪਾਰਟੀ ਮੀਟਿੰਗ ਸੱਦੀ ਹੈ। ਇਸ ਮੀਟਿੰਗ 'ਚ ਕੈਪਟਨ ਵੱਲੋਂ ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਲਿਡਰਾਂ ਨੂੰ ਇਸ ਮੀਟਿੰਗ 'ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਜਿਸ 'ਚ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਤੋਂ, ਭਾਜਪਾ ਦੇ ਅਸ਼ਵਨੀ ਸ਼ਰਮਾ, ਕਾਂਗਰਸ ਤੋਂ ਸੁਨੀਲ ਜਾਖੜ, ਬਸਪਾ ਦੇ ਜਸਵੀਰ ਸਿੰਘ ਗੜ੍ਹੀ, 'ਆਪ' ਤੋਂ ਭਗਵੰਤ ਮਾਨ, ਸੁਖਵਿੰਦਰ ਸਿੰਘ ਸੇਖੋਂ, ਸੀ.ਪੀ.ਆਈ. (ਐਮ.), ਬੰਤ ਸਿੰਘ ਬਰਾੜ (ਸੀ.ਪੀ.ਆਈ), ਸੁਖਦੇਵ ਸਿੰਘ ਢੀਂਡਸਾ, ਅਕਾਲੀ ਦਲ ਟਕਸਾਲੀ, ਰਵੀ ਇੰਦਰ ਸਿੰਘ, ਸ਼੍ਰੋਮਣੀ ਅਕਾਲੀ (1920) ਦੇ ਨਾਂਅ ਇਸ ਮੀਟਿੰਗ 'ਚ ਸ਼ਾਮਲ ਕੀਤੇ ਗਏ ਹਨ। ਇਸ ਮੀਟਿੰਗ ਦਾ ਮੁੱਖ ਅਜੰਡਾ ਕੋਰੋਨਾ ਵਾਇਰਸ 'ਤੇ ਰਹੇਗਾ ਅਤੇ ਨਾਲ ਹੀ ਸੂਬੇ ਅੰਦਰ ਸ਼ੁਰੂ ਹੋਣ ਵਾਲੀ ੧੫ ਅਪ੍ਰੈਲ ਤੋਂ ਕਣਕ ਦੀ ਖਰੀਦ 'ਤੇ ਹੋਵੇਗਾ।