ਦਾਨੀ ਸੱਜਣਾਂ ਨੂੰ ਵੀ ਇਸ ਮੁਸ਼ਕਿਲ ਦੀ ਘੜੀ ’ਚ ਗਰੀਬ ਲੋਕਾਂ ਦਾ ਸਾਥ ਦੇਣ ਦੀ ਅਪੀਲ
ਲੋਕ ਕੋਰੋਨਾ ਤੋਂ ਬਚਾਅ ਲਈ ਘਰਾਂ ’ਚ ਰਹਿਣ ਨੂੰ ਤਰਜੀਹ ਦੇਣ
ਰਾਹੋਂ, 13 ਅਪਰੈਲ 2020: ਵਿਧਾਇਕ ਅੰਗਦ ਸਿੰਘ ਵੱਲੋਂ ਕੋਰੋਨਾ ਵਾਇਰਸ ਰੋਕਥਾਮ ਲਈ ਲਾਏ ਗਏ ਕਰਫ਼ਿਊ ਦੌਰਾਨ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਪਹੁੰਚਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਰਾਹੋਂ ’ਚ 400 ਰਾਸ਼ਨ ਕਿੱਟਾਂ ਦੀ ਵੰਡ ਕਰਵਾਈ ਗਈ।
ਉਨ੍ਹਾਂ ਇਸ ਮੌਕੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਮੋਰੋਨਾ ਦੇ ਕਹਿਰ ਤੋਂ ਬਚਾਉਣ ਲਈ ਉਚਿੱਤ ਸਮੇਂ ਲਾਕਡਾਊਨ ਕਰਨ ਅਤੇ ਕਰਫ਼ਿਊ ਲਾਉਣ ਦਾ ਫ਼ੈਸਲਾ ਲਿਆ ਗਿਆ ਅਤੇ ਨਾਲ ਹੀ ਆਪਣੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਪ੍ਰਗਟਾਉਂਦੇ ਹੋਏ, ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਵਿਧਾਇਕ ਅੰਗਦ ਸਿੰਘ ਨੇ ਰਾਸ਼ਨ ਦੀ ਵੰਡ ਦੌਰਾਨ ਸਭ ਤੋਂ ਪਹਿਲਾਂ ਘੱਟੋ-ਘੱਟ ਇੱਕ ਮੀਟਰ ਦੀ ਦੂਰੀ ਨੂੰ ਯਕੀਨੀ ਬਣਾਇਆ ਅਤੇ ਬਾਅਦ ਵਿੱਚ ਸਰਕਾਰੀ ਕਰਮਚਾਰੀਆਂ ਰਾਹੀਂ ਰਾਸ਼ਨ ਦੀ ਵੰਡ ਕਰਵਾਈ। ਉਨ੍ਹਾਂ ਇਸ ਮੌਕੇ ਵੰਡ ’ਚ ਲੱਗੇ ਸਮੂਹ ਕਰਮਚਾਰੀਆਂ ਵੱਲੋਂ ਨਿਭਾਈ ਜਾ ਰਹੀ ਡਿਊਟੀ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।
ਉਨ੍ਹਾਂ ਦਾਨੀ ਸੱਜਣਾਂ ਨੂੰ ਗਰੀਬ ਤੇ ਲੋੜਵੰਦ ਲੋਕਾਂ ਦੀ ਮੱਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।