ਇਕਾਂਤਵਾਸ ਵਿੱਚ ਰਹਿ ਰਹੇ ਹਨ 88 ਵਿਅਕਤੀ
ਦੇਵਾਂ ਨੰਦ ਸ਼ਰਮਾ
ਫਰੀਦਕੋਟ 13 ਅਪ੍ਰੈਲ 2020: ਸਿਹਤ ਤੇ ਪਰਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਜ਼ਿਲੇ ਅੰਦਰ ਕੋਵਿਡ-19 ਦੀ ਰੋਕਥਾਮ ਅਤੇ ਕੰਟਰੋਲ ਕਰਨ ਹਿੱਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਬਹੁਤ ਹੀ ਮੁਸ਼ੱਕਤ ਨਾਲ ਫਰੀਦਕੋਟ ਦੇ ਪਾਜ਼ੇਟਿਵ ਕੋਰੋਨਾ ਕੇਸ ਦੇ ਸੰਪਰਕ ਵਿੱਚ ਆਏ ਵਿਆਕਤੀਆਂ ਦੀ ਮੈਡੀਕਲ ਜਾਂਚ ਹੋ ਸਕੇ।ਜ਼ਿਲੇ• ਅੰਦਰ ਪੋਜ਼ੇਟਿਵ ਆਏ 3 ਕੇਸਾਂ ਦੇ ਰਿਹਾਇਸ਼ੀ ਖੇਤਰ ਦਾ ਸਰਵੇ, ਸ਼ੱਕੀ ਮਰੀਜਾਂ ਦੀ ਮੈਡੀਕਲ ਸਕਰੀਨਿੰਗ ਅਤੇ ਸੈਂਪਲ ਲੈਣ ਸਬੰਧੀ ਸਰਗਰਮੀਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।ਇਹ ਜਾਣਕਾਰੀ ਸਿਵਲ ਸਰਜਨ ਫਰੀਦਕੋਟ ਡਾ. ਰਜਿੰਦਰ ਕੁਮਾਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਸ ਭਿਆਨਕ ਬਿਮਾਰੀ ਤੋਂ ਜਾਗਰੂਕ ਕਰਨ ਅਤੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਸਬੰਧੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਵਿਭਾਗ ਦੀਆਂ ਅਰ.ਅਰ.ਟੀ ਟੀਮਾਂ ਸ਼ੱਕੀ ਮਰੀਜ਼ਾਂ ਨੂੰ ਫਲੂ ਕੋਰਨਰ ਤੇ ਲਿਆ ਕੇ ਕਿ ਉਨਾਂ ਦੀ ਮੈਡੀਕਲ ਜਾਂਚ ਕਰਵਾ ਰਹੀਆਂ ਹਨ ਤਾਂ ਜੋ ਕੋਈ ਵੀ ਸ਼ੱਕੀ ਮਰੀਜ਼ ਸਕਰੀਨਿੰਗ ਤੋਂ ਵਾਝਾ ਨਾ ਰਹਿ ਜਾਵੇ।ਉਨਾਂ ਸਮਾਜਿਕ ਦੂਰੀ ਬਣਾ ਕਿ ਰੱਖਣ ਅਤੇ ਘਰ ਰਹੋ ਸੁਰੱਖਿਅਤ ਰਹੋ ਦੀ ਅਪੀਲ ਵੀ ਕੀਤੀ।ਇਸ ਮੌਕੇ ਕੋਵਿਡ-19 ਦੇ ਨੋਡਲ ਅਫਸਰ ਡਾ.ਅਨੀਤਾ ਅਤੇ ਡਾ.ਵਿਕਰਮਜੀਤ ਸਿੰਘ ਨੇ ਦੱਸਿਆ ਕੋਰੋਨਾ ਪਾਜ਼ੇਟਿਵ ਦੇ ਸੰਪਰਕ 'ਚ ਆਏ 43 ਵਿਅਕਤੀਆਂ ਦੇ ਸੈਂਪਲ ਲੈਬ ਵਿਚ ਜਾਂਚ ਲਈ ਭੇਜੇ ਗਏ ਹਨ । ਉਨਾਂ ਦੱਸਿਆ ਕਿ ਪਾਜ਼ੇਟਿਵ ਆਏ ਤੀਸਰੇ ਕੇਸ ਵੱਲੋਂ ਸ਼ਹਿਰ ਕੋਟਕਪੂਰਾ ਦੇ 2 ਵਿਅਕਤੀਆਂ ਨਾਲ ਸੰਪਰਕ ਹੋਣ ਦਾ ਪਤਾ ਲੱਗਣ ਤੇ ਸਿਹਤ ਵਿਭਾਗ ਦੀ ਟੀਮ ਕੋਟਕਪੂਰਾ ਉਨ•ਾਂ ਵਿਅਕਤੀਆਂ ਦੇ ਸੈਂਪਲ ਇਕੱਤਰ ਕਰ ਜਾਂਚ ਲਈ ਭੇਜ ਰਹੀ ਹੈ।ਉਨਾਂ ਕਿਹਾ ਕਿ ਜੇ ਕਿਸੇ ਵੀ ਵਿਅਕਤੀ ਨੂੰ ਲੱਗਦਾ ਹੈ ਕਿ ਉਹ ਪਾਜ਼ੇਟਿਵ ਕੋਰੋਨਾ ਕੇਸ ਦੇ ਸੰਪਰਕ ਵਿਚ ਆਇਆ ਹੈ ਤਾਂ ਉਹ ਸਿਹਤ ਵਿਭਾਗ ਨੂੰ ਤੁਰੰਤ ਜਾਣਕਾਰੀ ਦੇਣ ।ਉਨਾਂ ਕਿਹਾ ਕਿ ਇਹ ਇਕ ਛੂਤ ਦੀ ਬਿਮਾਰੀ ਹੈ ਅਤੇ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ।ਸਮਾਜਿਕ ਦੂਰੀ ਬਣਾ ਕੇ ਰੱਖੋ, ਸਰਕਾਰ ਵੱਲੋਂ ਕੀਤੇ ਲੋਕਡਾਊਨ ਨੂੰ ਸਮਝੋ ਅਤੇ ਘਰ ਰਹੋ।