ਲੁਧਿਆਣਾ, 14 ਅਪ੍ਰੈਲ 2020 - ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਸਕਿਉਰਿਟੀ ਵਾਪਸ ਲੈ ਲਈ ਗਈ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਦਿੱਤੇ ਚਾਰ ਸਕਿਉਰਿਟੀ ਗਾਰਡ ਵਾਪਸ ਬੁਲਾ ਲਏ ਗਏ ਹਨ। ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਸਕਿਉਰਿਟੀ ਗਾਰਡਾਂ ਨੂੰ ਆਪਣੀ ਹਾਜ਼ਰੀ ਪੁਲਿਸ ਲਾਈਨ ਵਿਚ ਦੇਣ ਲਈ ਕਿਹਾ ਗਿਆ ਹੈ।
ਇਹ ਕਦਮ ਬੈਂਸ ਵੱਲੋਂ ਬੀਤੇ ਦਿਨ ਪਟਿਆਲਾ ਵਿਚ ਪੁਲਿਸ ਮੁਲਾਜ਼ਮ 'ਤੇ ਹੋਏ ਹਮਲੇ ਸਬੰਧੀ ਕੁੱਝ ਇਤਰਾਜ਼ਯੋਗ ਟਿੱਪਣੀਆਂ ਦੇ ਸਬੰਧ 'ਚ ਚੁੱਕਿਆ ਗਿਆ ਹੈ।