← ਪਿਛੇ ਪਰਤੋ
ਹਰਿੰਦਰ ਨਿੱਕਾ
ਸੰਗਰੂਰ, 14 ਅਪ੍ਰੈਲ 2020 - ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਵਿਚ ਲੈ ਕੇ ਆਉਣ ਲਈ ਕਰਫ਼ਿਊ ਤੋਂ ਛੋਟ ਦਿੱਤੀ ਗਈ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜ਼ਿਸਟਰੇਟ ਬਬਨਦੀਪ ਸਿੰਘ ਨੇ ਅਨਾਜ ਮੰਡੀ ਸੰਗਰੂਰ ਅਤੇ ਅਨਾਜ ਮੰਡੀ ਲੌਂਗੋਵਾਲ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਟੋਕਨ ਸਿਸਟਮ, ਲੇਬਰ ਪਾਸ ਅਤੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਦਾ ਜ਼ਾਇਜ਼ਾ ਲਿਆ। ਉਨ੍ਹਾਂ ਨੇ ਮੰਡੀਆਂ ਦੇ ਸਾਫ ਸਫ਼ਾਈ ਦੇ ਕਾਰਜ਼ਾਂ ਵਿਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਹੋਲੋਗ੍ਰਾਮ ਵਾਲਾ ਟੋਕਨ ਲੈ ਕੇ ਫ਼ਸਲ ਦੀ ਨਮੀ ਨੂੰ ਧਿਆਨ ਵਿੱਚ ਰੱਖਦਿਆਂ ਹੀ ਫ਼ਸਲ ਨੂੰ ਮੰਡੀ ਵਿਚ ਲਿਆਂਦਾ ਜਾਵੇ। ਇਸ ਮੌਕੇ ਸਬੰਧਤ ਨਾਇਬ ਤਹਿਸੀਲਦਾਰ ਅਤੇ ਥਾਣਾ ਮੁਖੀ ਵੀ ਹਾਜ਼ਰ ਸਨ
Total Responses : 266