ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ 129ਵੇਂ ਜਨਮ ਦਿਵਸ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਪ੍ਰਤਿਮਾ ਨੂੰ ਕੀਤੇ ਸਰਧਾ ਦੇ ਫੁੱਲ ਭੇਂਟ
ਪਠਾਨਕੋਟ, 14 ਅਪ੍ਰੈਲ 2020 : ਭਾਰਤੀ ਸੰਵਿਧਾਨ ਦੇ ਜਨਮਦਾਤਾ ਡਾ. ਬੀ.ਆਰ. ਅੰਬੇਦਕਰ ਜੀ ਦੇ 129ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਅਤੇ ਹੋਰ ਅਧਿਕਾਰੀਆਂ ਵੱਲੋਂ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ.ਬੀ.ਆਰ. ਅੰਬੇਦਕਰ ਜੀ ਦੇ ਬੁੱਤ 'ਤੇ ਸਰਧਾ ਦੇ ਫੁੱਲ ਭੇਂਟ ਕੀਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ•ਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਇੱਕ ਵੱਡਾ ਯੋਗਦਾਨ ਦਿੱਤਾ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ•ਾਂ ਕਿਹਾ ਕਿ ਰਾਸ਼ਟਰ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ, ਇਸ ਲਈ ਅੱਜ ਦੇ ਸਮੇਂ ਵਿਚ ਗ਼ਰੀਬਾਂ, ਜ਼ਰੂਰਤਮੰਦਾਂ ਦੀ ਮਦਦ ਕਰਕੇ ਹੀ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਦੇ ਨਾਲ ਹੀ ਉਨ•ਾਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਆਪਣੇ ਘਰਾਂ ਵਿੱਚ ਰਹਿਣ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਸਾਵਧਾਨੀਆਂ ਦੀ ਪਾਲਨਾ ਕਰਨ ਦੀ ਵੀ ਅਪੀਲ ਕੀਤੀ।
ਇਸ ਮੋਕੇ ਤੇ ਜਿਲ•ਾ ਭਲਾਈ ਅਫਸ਼ਰ ਸ. ਸੁਖਵਿੰਦਰ ਸਿੰਘ , ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜ਼ਰ ਸਨ।