ਚੰਡੀਗੜ੍ਹ, 15 ਅਪ੍ਰੈਲ 2020 - ਕੋਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਕਹਿਰ ਦੇ ਕਾਰਨ ਜਲੰਧਰ, ਪਠਾਨਕੋਟ, ਨਵਾਂਸ਼ਹਿਰ ਤੇ ਮੋਹਾਲੀ ਨੂੰ ਹਾਟ ਸਪਾਟ ਐਲਾਨਿਆ ਗਿਆ ਹੈ। ਹੁਣ ਤੱਕ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸਭ ਤੋਂ ਵੱਧ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ।
ਇਸ ਤੋਂ ਬਿਨਾਂ ਚੰਡੀਗੜ੍ਹ ਨੂੰ ਵੀ ਕੋਰੋਨਾ ਹਾਟ ਸਪਾਟ ਐਲਾਨਿਆ ਗਿਆ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਵੀ ਪੀ ਬਦਨੋਰ ਦੀ ਅਗਵਾਈ ਵਿੱਚ ਵਾਰਰੂਮ ਦੀ ਹੋਈ ਬੈਠਕ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੀਟਿੰਗ ਦੌਰਾਨ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 21 ਹੈ।