ਸੰਜੀਵ ਸੂਦ
- ਡੀਸੀ ਨੇ ਕਿਹਾ ਅੱਜ ਖੰਨਾ ਮੰਡੀ ਦੇ ਵਿੱਚ 15 ਕਿਸਾਨਾਂ ਨੂੰ ਹੋਏ ਪਾਸ ਜਾਰੀ..
ਲੁਧਿਆਣਾ, 15 ਅਪ੍ਰੈਲ 2020 - ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਲੁਧਿਆਣਾ ਦੇ ਵਿੱਚ ਹੁਣ ਤੱਕ 844 ਸੈਂਪਲ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 698 ਦੀ ਰਿਪੋਰਟ ਆ ਚੁੱਕੀ ਹੈ ਅਤੇ ਇਨ੍ਹਾਂ ਚੋਂ 668 ਮਾਮਲੇ ਨੈਗੇਟਿਵ ਪਾਏ ਗਏ ਨੇ, ਉਨ੍ਹਾਂ ਕਿਹਾ ਕਿ ਲੁਧਿਆਣਾ ਚ 13 ਕਰੋਨਾ ਵਾਇਰਸ ਦੇ ਮਰੀਜ਼ ਪਾਜ਼ਿਟਿਵ ਨੇ ਜਿਨ੍ਹਾਂ 'ਚ ਦੋ ਬਾਹਰਲੇ ਜ਼ਿਲ੍ਹਿਆਂ ਦੇ ਨੇ ਅਤੇ ਉਨ੍ਹਾਂ ਚੋਂ ਇੱਕ ਦੀ ਮੌਤ ਵੀ ਹੋ ਚੁੱਕੀ ਹੈ ਜਦੋਂ ਕਿ ਇੱਕ ਕੋਰੋਨਾ ਦਾ ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕਾ ਹੈ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਲਏ ਗਏ ਸੈਂਪਲਾਂ ਚੋਂ 146 ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।
ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਪੀਜੀਆਈ ਵਿੱਚ ਲੁਧਿਆਣਾ ਨਾਲ ਸਬੰਧਤ ਜਿਨ੍ਹਾਂ ਤਿੰਨ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ ਉਹ ਵੀ ਨੈਗੇਟਿਵ ਪਾਏ ਗਏ ਨੇ, ਉਨ੍ਹਾਂ ਦੱਸਿਆ ਕਿ 20 ਅਪ੍ਰੈਲ ਤੋਂ ਬਾਅਦ ਹੀ ਹਾਲਾਤਾਂ ਦੇ ਮੱਦੇਨਜ਼ਰ ਕਰਫ਼ਿਊ ਦੇ ਵਿੱਚ ਢਿੱਲ ਦਿੱਤੀ ਜਾਵੇਗੀ, ਡੀਸੀ ਨੇ ਕਿਹਾ ਕਿ ਕਣਕ ਦੀ ਖਰੀਦ ਦਾ ਪਹਿਲਾ ਦਿਨ ਸੀ ਅਤੇ ਖੰਨਾ ਦੀ ਦਾਣਾ ਮੰਡੀ ਵਿੱਚ 15 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਨੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।