ਫਿਰੋਜ਼ਪੁਰ 16 ਅਪ੍ਰੈਲ 2020 : ਨੋਵਲ ਕੋਰੋਨਾ ਵਾਇਰਸ ਮਹਾਂਮਾਰੀ ਦੇ ਬਾਵਜੂਦ ਪੰਜਾਬ ਦੇ ਕਮਿਊਨਿਟੀ ਹੈੱਲਥ ਸੈਂਟਰਾਂ ਵਿਖੇ ਪਿੰਡਾਂ ਦੇ ਲੋਕਾਂ ਨੂੰ ਬੁਨੀਆਦੀ ਸਿਹਤ ਸਹੂਲਤਾਂ ਦਿੱਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਸਹੂਲਤਾਂ ਨੂੰ ਦੇਣ ਦੇ ਲਈ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵੱਲੋਂ ਕਮਿਊਨਿਟੀ ਹੈੱਲਥ ਅਫਸਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜੋ ਪਿੰਡ ਪੱਧਰ 'ਤੇ ਆਪਣੀ ਸੇਵਾਵਾਂ ਦੇ ਰਹੇ ਹਨ। ਅਜਿਹਾ ਕੁਝ ਹੀ ਪਿੰਡ ਅਟਾਰੀ ਵਿਖੇ ਵੀ ਵੇਖਣ ਨੂੰ ਮਿਲਿਆ ਜਿਥੇ ਸੀਐੱਚÀ ਡਾਕਟਰ ਰੁਪਿੰਦਰ ਕੌਰ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਂਦੇ ਨਜ਼ਰ ਆਏ। ਇਸ ਸਬੰਧੀ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੌਰਾਨ ਲੱਗੇ ਕਰਫਿਊ ਦੇ ਦੌਰਾਨ ਵੀ ਪੰਜਾਬ ਸਿਹਤ ਵਿਭਾਗ ਵੱਲੋਂ ਚੰਗੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਡਾਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਰੋਜ਼ਾਨਾ ਬਿਨ੍ਹਾ ਕਿਸੇ ਛੁੱਟੀ ਦੇ ਇਨ੍ਹਾਂ ਕੇਂਦਰਾਂ ਵਿਚ ਓਪੀਡੀ ਚੱਲ ਰਹੀ ਹੈ ਅਤੇ ਇਸ ਦੀ ਰਿਪੋਰਟ ਰੋਜ਼ਾਨਾ ਸੀਐੱਚਓ ਵੱਲੋਂ ਭੇਜੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਐੱਸਐੱਮÀ ਡਾਕਟਰ ਮਨਚੰਦਾ ਦੇ ਨਿਰਦੇਸ਼ਾਂ 'ਤੇ ਪਿੰਡਾਂ ਵਿਚ ਰੋਜ਼ਾਨਾ ਸ਼ੂਗਰ ਦੀ ਜਾਂਚ ਅਤੇ ਬੀਪੀ ਚੈੱਕ ਵੀ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਕਰਫਿਓ ਦੌਰਾਨ ਲੋਕਾਂ ਨੂੰ ਸ਼ਹਿਰ ਜਾਂ ਕਿਸੇ ਹੋਰ ਜਗ੍ਹਾ ਨਹੀਂ ਜਾਣਾ ਪੈਂਦਾ। ਇਸ ਦੇ ਇਲਾਵਾ ਸਿਵਲ ਹਸਪਤਾਲ ਵਿਚ ਮਰੀਜ਼ਾਂ ਦੀ ਭੀੜ ਵੀ ਘੱਟ ਹੋ ਗਈ ਹੈ। ਲੋਕਾਂ ਦਾ ਵਿਸਵਾਸ ਸਰਕਾਰੀ ਕੇਂਦਰਾਂ ਵੱਲ ਹੋਣ ਨਾਲ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਕੋਰੋਨਾ ਜਾਂ ਇਸ ਦੇ ਨਾਲ ਮਿਲਦੇ ਲੱਛਣ ਵਾਲੇ ਮਰੀਜ਼ਾਂ ਨੂੰ ਸਿਵਲ ਹਸਪਤਾਲ ਰੈਫਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨੋਵਲ ਕੋਰੋਨਾ ਵਾਇਰਸ ਦੇ ਲੱਛਣਾਂ, ਇਸ ਦੇ ਬਚਾਅ ਅਤੇ ਇਕਾਂਤਵਾਸ ਵਿਚ ਰਹਿ ਰਹੇ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ।