ਹਰਿੰਦਰ ਨਿੱਕਾ
ਸੰਗਰੂਰ, 16 ਅਪ੍ਰੈਲ 2020 - ਭਾਰਤ ਸਰਕਾਰ ਵੱਲੋਂ ਕੋਵਿਡ-19 ਨੂੰ ਆਪਦਾ ਪ੍ਰਬੰਧਨ ਐਕਟ ਦੇ ਤਹਿਤ ਮਹਾਂਮਾਰੀ ਘੋਸ਼ਿਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਤਹਿਤ ਜ਼ਿਲ੍ਹਾ ਮੈਜਿਸਟਰੇਟ ਘਨ਼ਿਆਮ ਥੋਰੀ ਵੱਲੋਂ ਪਿੰਡ ਘਾਬਦਾਂ ਵਿਖੇ ਬਣੇ ਮੈਰੀਟੋਰੀਅਸ ਸਕੂਲ ਨੂੰ ‘ਕੋਵਿਡ ਕੇਅਰ ਸੈਂਟਰ’ ਵਜੋਂ ਨੋਟੀਫਾਈ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜ਼ਿਸਟਰੇਟ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਮਹਾਂਮਾਰੀ ਨਾਲ ਪ੍ਰਭਾਵਿਤ ਲੋੰਕਾਂ ਨੂੰ ਡਾਕਟਰੀ ਸਹਾਇਤਾ ਅਤੇ ਆਈਸੋਲੇਸ਼ਨ ਵਿਚ ਰੱਖਣ ਲਈ ਢੁੱਕਵੇਂ ਪ੍ਰਬੰਧਾਂ ਦੀ ਸਖਤ ਜ਼ਰੂਰਤ ਹੈ ਤਾਂ ਜੋ ਪਾਜ਼ਿਟਿਵ ਕੇਸਾਂ ਨੂੰ ਆਈਸੋਲੇਟ ਕਰਕੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ ਅਤੇ ਇਸ ਬੀਮਾਰੀ ਦੇ ਸਮਾਜਿਕ ਫ਼ੈਲਾਅ ਨੂੰ ਰੋਕਿਆ ਜਾ ਸਕੇ।
ਡੀਸੀ ਥੋਰੀ ਨੇ ਦੱਸਿਆ ਕਿ ਭਵਿੱਖ ਵਿੱਚ ਇਸ ਬੀਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਭਰ ਵਿਚ ਕੋਵਿਡ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਮੁਸ਼ਕਿਲ ਦੀ ਇਸ ਘੜੀ ਵਿਚ ਇਹ ਸੈਂਟਰ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਸਹਾਈ ਹੋਵੇਗਾ। ਇਹ ਹੁਕਮ ਅਗਲੇ 3 ਮਹੀਨਿਆਂ ਤੱਕ ਲਾਗੂ ਰਹਿਣਗੇ ਅਤੇ ਮਹਾਂਮਾਰੀ ਦੇ ਜਾਰੀ ਰਹਿਣ ਦੀ ਸੂਰਤ ਵਿਚ ਵਧਾਏ ਵੀ ਜਾ ਸਕਦੇ ਹਨ।