ਭਰੋਸਾ ਦਿੱਤਾ, ਉਹ ਨਿੱਜੀ ਤੌਰ 'ਤੇ ਖਰੀਦ ਕਾਰਜਾਂ ਦੀ ਕਰ ਰਹੇ ਨਿਗਰਾਨੀ
ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਦੀ ਗਿਣਤੀ 1820 ਤੋਂ ਵਧਾ ਕੇ 3900 ਕੀਤੀ
ਸਾਰੇ ਜ਼ਿਲਿ•ਆਂ ਵਿੱਚ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਪਹੁੰਚਾਇਆ
ਕਿਸਾਨਾਂ ਨੂੰ ਆਪਣੀ ਫ਼ਸਲ ਵਾਰੀ ਮੁਤਾਬਿਕ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ
ਕਿਹਾ! ਮੰਡੀਆਂ ਵਿੱਚ ਹਰ ਹੀਲੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ
ਖੰਨਾ ਦਾਣਾ ਮੰਡੀ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ
ਚੰਡੀਗੜ/ਖੰਨਾ/ਮੁੱਲਾਂਪੁਰ (ਲੁਧਿਆਣਾ), 16 ਅਪ੍ਰੈੱਲ 2020: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ•ਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਕਿਸਾਨਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ, ਕਿਉਂਕਿ ਖਰੀਦ ਕਾਰਜਾਂ ਦੀ ਉਹ ਨਿੱਜੀ ਤੌਰ 'ਤੇ ਨਿਗਰਾਨੀ ਰੱਖ ਰਹੇ ਹਨ।
ਉਨ•ਾਂ ਅੱਜ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ, ਖੁਰਾਕ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਪੰਜਾਬ ਮੰਡੀ ਬੋਰਡ ਦੇ ਉÎੱਪ ਚੇਅਰਮੈਨ ਸ੍ਰੀ ਵਿਜੇ ਕਾਲੜਾ ਸਮੇਤ ਖੰਨਾ ਦੀ ਦਾਣਾ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸ੍ਰੀ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਅਤੇ ਖਰੀਦ ਕਾਰਜਾਂ ਨੂੰ ਬਿਨ•ਾ ਖੱਜਲ-ਖੁਆਰੀ ਦੇ ਨੇਪਰੇ ਚਾੜਨ ਲਈ ਸੂਬੇ ਵਿੱਚ ਖਰੀਦ ਕੇਂਦਰਾਂ ਦੀ ਗਿਣਤੀ 1820 ਤੋਂ ਵਧਾ ਕੇ 3900 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਨੂੰ ਲੋੜ ਮੁਤਾਬਿਕ ਹੋਰ ਖਰੀਦ ਕੇਂਦਰ ਨਿਰਧਾਰਤ ਕਰਨ ਦਾ ਅਧਿਕਾਰਤ ਕਰ ਦਿੱਤਾ ਗਿਆ ਹੈ।
ਸ੍ਰੀ ਆਸ਼ੂ ਨੇ ਦੱਸਿਆ ਕਿ ਮੌਜੂਦਾ ਸਥਿਤੀ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਰੀਦ ਕਾਰਜਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜਨ ਲਈ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਹੋਏ ਹਨ। ਭਾਰਤੀ ਖੁਰਾਕ ਨਿਗਮ (ਐੱਫ. ਸੀ. ਆਈ.) ਸਮੇਤ ਸਾਰੀਆਂ ਖਰੀਦ ਏਜੰਸੀਆਂ 1925 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਣਕ ਦੀ ਖਰੀਦ ਕਰਨਗੀਆਂ।
ਉਨ•ਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਇਸ ਵਾਰ ਸੂਬੇ ਦੀਆਂ ਮੰਡੀਆਂ ਵਿੱਚ 135 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਖਰੀਦ ਏਜੰਸੀਆਂ ਨੂੰ ਖਰੀਦ ਦੀ ਵੰਡ ਕਰ ਦਿੱਤੀ ਗਈ ਹੈ, ਜਿਸ ਅਨੁਸਾਰ ਪਨਗਰੇਨ 26 ਫੀਸਦੀ (35.10), ਮਾਰਕਫੈੱਡ 23.50 ਫੀਸਦੀ (31.72), ਪਨਸਪ 21.50 ਫੀਸਦੀ (29.02), ਵੇਅਰਹਾਊਸ 14 ਫੀਸਦੀ (18.90) ਅਤੇ ਭਾਰਤੀ ਖੁਰਾਕ ਨਿਗਮ 15 ਫੀਸਦੀ (20.25) ਖਰੀਦ ਕੀਤੀ ਜਾਵੇਗੀ।
ਸ੍ਰੀ ਆਸ਼ੂ ਨੇ ਕਿਹਾ ਕਿ ਕਿਸਾਨਾਂ ਨੂੰ ਯੋਜਨਾਬੱਧ ਤਰੀਕੇ ਨਾਲ ਮੰਡੀਆਂ ਵਿੱਚ ਲਿਆਉਣ ਲਈ ਇਸ ਵਾਰ ਟੋਕਨ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਵਾਰ ਮੰਡੀਆਂ ਵਿੱਚ ਸਮਾਜਿਕ ਦੂਰੀ ਦੀਆਂ ਹਦਾਇਤਾਂ ਨੂੰ ਲਾਗੂ ਕਰਾਉਣ ਲਈ ਹਰ ਕਦਮ ਉਠਾਇਆ ਜਾ ਰਿਹਾ ਹੈ। ਇਸ ਕਰਕੇ ਹੀ 30 ਗੁਣਾ 30 ਫੀਟ ਦੇ 2 ਫੁੱਟ ਦੂਰੀ 'ਤੇ ਡੱਬੇ ਬਣਾਏ ਗਏ ਹਨ। ਕਣਕ ਇਨ•ਾਂ ਡੱਬਿਆਂ ਵਿੱਚ ਹੀ ਉਤਾਰੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਣਕ ਦੀ ਬੋਲੀ ਦਾ ਸਮਾਂ ਵੀ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੈ।
ਉਨ•ਾਂ ਦੱਸਿਆ ਕਿ ਕੋਵਿਡ 19 ਨੂੰ ਫੈਲਣ ਤੋਂ ਰੋਕਣ ਲਈ ਟਰਾਂਸਪੋਰਟੇਸ਼ਨ ਦੇ ਠੇਕੇਦਾਰ ਵੱਲੋਂ ਮਜ਼ਦੂਰਾਂ ਨੂੰ ਮਾਸਕ ਮੁਹੱਈਆ ਕਰਵਾਏ ਜਾ ਰਹੇ ਹਨ। ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਅਧਿਕਾਰੀਆਂ ਵੱਲੋਂ ਵੀ ਮਜ਼ਦੂਰਾਂ ਦੀ ਚੰਗੀ ਸਿਹਤ ਬਣਾਈ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ। ਆੜਤੀਆਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੈਨੀਟਾਈਜ਼ਰ ਅਤੇ ਮਾਸਕ ਆਦਿ ਮੁਹੱਈਆ ਕਰਵਾਏ ਜਾ ਰਹੇ ਹਨ। ਸਾਰੇ ਖਰੀਦ ਕੇਂਦਰਾਂ ਵਿੱਚ ਲੋੜ ਮੁਤਾਬਿਕ ਬਾਰਦਾਨਾ ਮੁਹੱਈਆ ਕਰਵਾ ਦਿੱਤਾ ਗਿਆ ਹੈ।
ਸ੍ਰੀ ਆਸ਼ੂ ਨੇ ਇਹ ਵੀ ਭਰੋਸਾ ਦਿਵਾਇਆ ਕਿ ਸਾਰੇ ਕਿਸਾਨਾਂ ਨੂੰ ਉਨ•ਾਂ ਦੀ ਫਸਲ ਦੀ ਅਦਾਇਗੀ 48 ਘੰਟਿਆਂ ਦੇ ਵਿੱਚ ਹੀ ਕਰਵਾਈ ਜਾਵੇਗੀ ਅਤੇ ਸਰਕਾਰੀ ਖਰੀਦ ਕਾਰਜ 15 ਜੂਨ, 2020 ਤੱਕ ਜਾਰੀ ਰਹਿਣਗੇ।
ਡੱਬੀ --- ਭਾਰਤ ਭੂਸ਼ਣ ਆਸ਼ੂ ਵੱਲੋਂ ਮੁੱਲਾਂਪੁਰ ਦਾਣਾ ਮੰਡੀ ਦਾ ਵੀ ਦੌਰਾ
ਇਸ ਤੋਂ ਬਾਅਦ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਮੁੱਲਾਂਪੁਰ ਸਥਿਤ ਦਾਣਾ ਮੰਡੀ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨ•ਾਂ ਨਾਲ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ, ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਹੋਰ ਆਗੂ ਵੀ ਸਨ। ਇਸ ਮੌਕੇ ਸ੍ਰੀ ਆਸ਼ੂ ਨੇ ਆੜਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਉਨ•ਾਂ ਦੀ ਫਸਲ ਦਾ ਇੱਕ-ਇੱਕ ਦਾਣਾ ਹਰ ਹੀਲੇ ਖਰੀਦਿਆ ਜਾਵੇਗਾ।