ਸ਼ਿਮਲਾ, 16 ਅਪ੍ਰੈਲ 2020: ਹਿਮਾਚਲ ਪ੍ਰਦੇਸ਼ ਦੀ ਪੁਲਿਸ ਨੇ ਦੋ ਪੱਤਰਕਾਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ ਜੋ ਪੰਜਾਬ ਤੋਂ ਹਿਮਾਚਲ ਪ੍ਰਦੇਸ਼ 'ਚ ਦਾਖਲ ਹੋਏ ਹਨ। ਇਸ ਸਬੰਧੀ ਇੱਕ ਅਧਿਕਾਰੀ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਜਦੋਂ ਦੋਵਾਂ ਪੱਤਰਕਾਰਾਂ ਦਾ ਟੈਸਟ ਕਰਵਾਇਆ ਗਿਆ ਤਾਂ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ, ਜਿਸ ਤੋਂ ਬਾਅਦ ਦੋਵਾਂ 'ਤੇ ਕੇਸ ਦਰਜ ਕੀਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੱਤਰਕਾਰਾਂ ਦਾ ਬੁੱਧਵਾਰ ਨੂੰ ਕੋਵਿਡ -19 ਲਈ ਟੈਸਟ ਕੀਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਰਿਪੋਰਟ ਆਉਣ 'ਤੇ ਉਨ੍ਹਾਂ ਨੂੰ ਆਈਸੋਲੇਸ਼ਨ ਵਾਰਡ 'ਚ ਇਲਾਜ ਲਈ ਭੇਜਿਆ ਗਿਆ ਹੈ ਅਤੇ ਪੁਲਿਸ ਨੇ ਦੱਸਿਆ ਕਿ ਦੋਵਾਂ ਪੱਤਰਕਾਰਾਂ ਨੂੰ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਲਿਆਉਣ ਵਾਲੇ ਡਰਾਈਵਰਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।