← ਪਿਛੇ ਪਰਤੋ
ਚੰਡੀਗੜ੍ਹ, 17 ਅਪਰੈਲ 2020 - ਸੂਬੇ ਵਿੱਚ ਕੋਵਿਡ-19 ਦੇ ਅਜਿਹੇ ਪਹਿਲੇ ਇਲਾਜ ਲਈ ਪੰਜਾਬ ਸਰਕਾਰ ਐਸ.ਪੀ.ਐਸ. ਹਸਪਤਾਲ ਲੁਧਿਆਣਾ ਦੀ ਮੈਡੀਕਲ ਟੀਮ ਨੂੰ ਸਹਿਯੋਗ ਦੇ ਰਹੀ ਹੈ ਜਿਸ ਨੇ ਕੁਝ ਦਿਨ ਪਹਿਲਾ ਕੋਰੋਨਾਵਾਇਰਸ ਦੇ ਪਾਜ਼ੇਟਿਵ ਪਾਏ ਗਏ ਲੁਧਿਆਣਾ ਦੇ ਏ.ਸੀ.ਪੀ. ਅਨਿਲ ਕੋਹਲੀ ਦੀ ਪਲਾਜ਼ਮਾ ਥੈਰੇਪੀ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਖੁਲਾਸਾ ਸਰਕਾਰੀ ਬੁਲਾਰੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਕੋਵਿਡ-19 ਸਥਿਤੀ ਦੀ ਸਮੀਖਿਆ ਕਰਨ ਵਾਸਤੇ ਸੱਦੀ ਵੀਡਿਓ ਕਾਨਫਰੰਸ ਤੋਂ ਬਾਅਦ ਕੀਤਾ। ਪੰਜਾਬ ਪੁਲਿਸ ਦੇ ਏ.ਸੀ.ਪੀ. ਦਾ ਪਰਿਵਾਰ ਜੋ ਲੁਧਿਆਣਾ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਹੈ, ਨੇ ਥੈਰੇਪੀ ਲਈ ਇਜ਼ਾਜਤ ਦੇ ਦਿੱਤੀ ਹੈ ਜਿਸ ਲਈ ਪੰਜਾਬ ਦੀਆਂ ਸਿਹਤ ਸੇਵਾਵਾਂ ਦਾ ਡਾਇਰੈਕਟਰ ਸੰਭਾਵੀ ਪਲਾਜ਼ਮਾ ਦਾਨੀ ਨਾਲ ਤਾਲਮੇਲ ਕਰ ਰਿਹਾ ਹੈ। ਇਸ ਤੋਂ ਪਹਿਲਾ ਵੀਡਿਓ ਕਾਨਫਰੰਸਿੰਗ ਵਿੱਚ ਦੱਸਿਆ ਗਿਆ ਕਿ ਥੈਰੇਪੀ ਵਿੱਚ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਸ ਥੈਰੇਪੀ ਦਾ ਪ੍ਰਬੰਧ ਸੂਬਾ ਸਰਕਾਰ ਦੇ ਸਿਹਤ ਸਲਾਹਕਾਰ ਅਤੇ ਪੀ.ਜੀ.ਆਈ. ਦੇ ਸਾਬਕਾ ਡਾਇਰੈਕਟਰ ਡਾ.ਕੇ.ਕੇ.ਤਲਵਾੜ ਵੱਲੋਂ ਕੀਤਾ ਜਾ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਡਾ. ਤਲਵਾੜ ਦੀ ਬੇਨਤੀ 'ਤੇ ਪੀ.ਜੀ.ਆਈ. ਦੇ ਬਲੱਡ ਟਰਾਂਸਫਿਊਜ਼ਨ ਵਿਭਾਗ ਦੇ ਸਾਬਕਾ ਮੁਖੀ ਡਾ.ਨੀਲਮ ਮਰਵਾਹਾ ਨੇ ਪਲਾਜ਼ਮਾ ਥੈਰੇਪੀ ਲਈ ਕੋਸ਼ਿਸ਼ਾਂ ਵਿੱਚ ਅਗਵਾਈ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਇਸੇ ਦੌਰਾਨ ਅਨਿਲ ਕੋਹਲੀ ਦੇ ਸੰਪਰਕ ਵਿੱਚ ਆਏ ਤਿੰਨ ਜਣਿਆਂ ਦੇ ਵੀ ਕੋਵਿਡ-19 ਦੇ ਟੈਸਟ ਕੀਤੇ ਗਏ। ਇਨ•ਾਂ ਵਿੱਚ ਏ.ਸੀ.ਪੀ. ਦੀ ਪਤਨੀ ਪਲਕ ਕੋਹਲੀ, ਉਸ ਦਾ ਡਰਾਈਵਰ ਸਿਪਾਹੀ ਪ੍ਰਭਜੋਤ ਸਿੰਘ (ਫਿਰੋਜ਼ਪੁਰ) ਤੇ ਅਨਿਲ ਕੋਹਲੀ ਦੀ ਸਬ ਡਵੀਜ਼ਨ ਅਧੀਨ ਪੈਂਦੇ ਖੇਤਰ ਜੋਧੇਵਾਲ ਦਾ ਸਬ ਇੰਸਪੈਕਟਰ ਅਰਸ਼ਪ੍ਰੀਤ ਗਰੇਵਾਲ ਸ਼ਾਮਲ ਹਨ।
Total Responses : 265