ਐਸ ਏ ਐਸ ਨਗਰ, 18 ਅਪ੍ਰੈਲ 2020: ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਲਗਾਏ ਗਏ ਕਰਫਿਊ ਕਾਰਨ ਲੋੜੀਂਦੀਆਂ ਵਸਤਾਂ ਦੀ ਸਪਲਾਈ ਸਬੰਧੀ ਆਮ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਨੂੰ ਯਕੀਨੀ ਬਣਾਉਣ ਲਈ, ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸੇਵਾਵਾਂ ਲਈ ਮੁਫਤ ਹੈਲਪਲਾਈਨ ਨੰਬਰ ਸਥਾਪਤ ਕੀਤੇ ਗਏ ਹਨ।
ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਾਨੂੰਨ ਅਤੇ ਵਿਵਸਥਾ, ਪੁਲਿਸ ਜਾਂ ਕਰਫਿਊ ਦੀ ਸਥਿਤੀ ਬਾਰੇ ਜਾਣਕਾਰੀ ਲੈਣ ਦੇ ਮਾਮਲੇ ਵਿਚ ਹੈਲਪਲਾਈਨ ਨੰਬਰ 112 ਕਾਰਜਸ਼ੀਲ ਹੈ। ਇਸੇ ਤਰ੍ਹਾਂ ਮੈਡੀਕਲ ਹੈਲਪਲਾਈਨ ਲਈ 104 ਨੰਬਰ ਕਾਰਜਸ਼ੀਲ ਕੀਤਾ ਗਿਆ ਹੈ, ਜਦਕਿ ਐਂਬੂਲੈਂਸ ਸੇਵਾ ਦੀ ਮੰਗ ਕਰਨ ਦੇ ਮਾਮਲੇ ਵਿਚ, ਹੈਲਪਲਾਈਨ ਨੰਬਰ 108 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਰੂਰੀ ਵਸਤਾਂ ਦੀ ਸਪਲਾਈ ਸੰਬੰਧੀ ਕੋਈ ਮੁਸ਼ਕਲ ਹੋਣ ਦੀ ਸੂਰਤ ਵਿਚ, ਜਨਰਲ ਹੈਲਪਲਾਈਨ ਨੰਬਰ 1905 ਲੋਕਾਂ ਦੀਆਂ ਜਰੂਰਤਾਂ ਦੀ ਪੂਰਤੀ ਲਈ ਕਾਰਜਸ਼ੀਲ ਹੈ। ਜੇ ਕੋਈ ਕੌਂਸਲਿੰਗ ਲਈ ਟੈਲੀ ਡਾਕਟਰ ਦੀ ਸਲਾਹ ਲੈਣੀ ਚਾਹੁੰਦਾ ਹੈ ਤਾਂ ਟੋਲ ਫ੍ਰੀ ਨੰਬਰ 18001804104 ‘ਤੇ ਸੰਪਰਕ ਕਰ ਸਕਦਾ ਹੈ।