ਬਠਿੰਡਾ, 18 ਅਪ੍ਰੈਲ 2020: ਕੋਵਿਡ-19 ਵਿਰੁੱਧ ਚੱਲ ਰਹੀ ਵਿਸ਼ਵ-ਵਿਆਪੀ ਜੰਗ ਦੌਰਾਨ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ ਦੇ ਫੈਕਲਟੀ ਅਤੇ ਸਟਾਫ਼ ਵਲੋਂ 14.25 ਲੱਖ ਰੁਪਏ ਪੰਜਾਬ ਦੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਦਾਨ ਕੀਤੇ ਗਏ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਰਾਜ ਵਿੱਚ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਲੜ ਰਹੀ ਹੈ ਤੇ ਐਮ.ਆਰ.ਐਸ.ਪੀ.ਟੀ.ਯੂ. ਇਸ ਮਾਰੂ ਵਾਇਰਸ ਨੂੰ ਹਰਾਉਣ ਲਈ ਇਸ ਲੜਾਈ ਵਿਚ ਸ਼ਾਮਲ ਹੋਣ ਲਈ ਪੂਰੇ ਦਿਲ ਨਾਲ ਅੱਗੇ ਆਈ ਹੈ ਅਤੇ ਬਿਮਾਰੀ ਦੀ ਰੋਕਥਾਮ ਲਈ ਸਾਰੇ ਲੋੜੀਂਦੇ ਕਦਮ ਚੁੱਕਦਿਆਂ ਪੰਜਾਬ ਸਰਕਾਰ ਦੇ ਸਾਰੇ ਦਿਸ਼ਾ-ਨਿਰਦੇਸ਼ਾਂ ਨੂੰ ਸਖਤੀ ਨਾਲ ਲਾਗੂ ਕੀਤਾ ਹੈ।
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਮੋਹਨ ਪਾਲ ਸਿੰਘ ਈਸ਼ਰ ਨੇ ਸੰਕਟ ਵਿੱਚ ਮਨੁੱਖਤਾ ਦੀ ਸੇਵਾ ਵਿੱਚ ਪਾਏ ਯੋਗਦਾਨ ਲਈ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ "ਮਹਾਂਮਾਰੀ ਦੇ ਸਮੇਂ, ਸਭ ਤੋਂ ਵਧੀਆ ਕੋਸ਼ਿਸ਼ ਹੈ ਕਿ ਉਹ ਇਕੱਠੇ ਹੋਣ ਅਤੇ ਏਕਤਾ ਦਾ ਸੰਕੇਤ ਪ੍ਰਦਰਸ਼ਿਤ ਕਰਨ," ।