ਮੁੰਬਈ, 19 ਅਪ੍ਰੈਲ 2020 - ਮਹਾਰਾਸ਼ਟਰ ਸਰਕਾਰ ਨੇ ਪ੍ਰਿੰਟ ਮੀਡੀਆ ਨੂੰ ਸੋਮਵਾਰ ਤੋਂ ਲਾਕ ਡਾਊਨ ਦੌਰਾਨ ਕੁੱਝ ਛੋਟ ਦੇਣ ਦੇ ਹੁਕਮ ਜਾਰੀ ਕੀਤੇ। ਪਰ ਇਸ ਨਾਲ ਹੀ ਸਰਕਾਰ ਨੇ ਕੋਰੋਨਾ ਦੇ ਫੈਲਣ ਦਾ ਹਵਾਲਾ ਦਿੰਦਿਆਂ ਅਖਬਾਰਾਂ ਅਤੇ ਮੈਗਜ਼ੀਨਾਂ ਦੀ ਡੋਰ-ਟੂ-ਡੋਰ ਸਪਲਾਈ 'ਤੇ ਰੋਕ ਲਾ ਦਿੱਤੀ ਹੈ।
ਇਸ ਸਬੰਧੀ ਮੁੱਖ ਮੰਤਰੀ ਊਧਵ ਠਾਕਰੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਪ੍ਰਿੰਟ ਮੀਡੀਆ ਦੇ ਮਾਲਕਾਂ ਅਤੇ ਸੰਪਾਦਕਾਂ ਨਾਲ ਕੋਰੋਨਾ ਦੀ ਸਥਿਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਉਨ੍ਹਾਂ ਨੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ।