ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਸਿਹਤ ਵਿਭਾਗ ਦੁਆਰਾ ਜਾਰੀ ਨੋਟੀਫ਼ੀਕੇਸ਼ਨ ਬਾਰੇ ਦਿਤੀ ਜਾਣਕਾਰੀ
ਹਰ ਨਾਗਰਿਕ ਘਰੋਂ ਬਾਹਰ ਨਿਕਲਣ 'ਤੇ ਮਾਸਕ ਜ਼ਰੂਰ ਪਾਵੇ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ
ਮੋਹਾਲੀ, 19 ਅਪ੍ਰੈਲ 2020: 'ਕੋਰੋਨਾਵਾਇਰਸ' ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ 'ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧ ਵਿਚ ਸਿਹਤ ਵਿਭਾਗ ਵਲੋਂ ਨੋਟੀਫ਼ੀਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਇਸ ਨੋਟੀਫ਼ੀਕੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਆਦੇਸ਼ ਜਾਰੀ ਕੀਤੇ ਹਨ ਕਿ ਕੋਵਿਡ-19 ਦੀ ਇਸ ਖਤਰਨਾਕ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲਗਿਆਂ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨ•ਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਨ•ਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਨੂੰ ਵੀ ਨਿਰਦੇਸ਼ ਦਿਤੇ ਗਏ ਹਨ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਨਜ਼ਰ ਆਉਣਗੇ, ਉਨ•ਾਂ ਦਾ ਮਹਾਮਾਰੀ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇਗਾ। ਉਨ•ਾਂ ਜਨਤਕ ਤੌਰ 'ਤੇ ਮਾਸਕ ਪਾਉਣ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।
ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਐਪੀਡੈਮਿਕ ਡਿਜ਼ੀਜ਼ ਐਕਟ 1897 ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਰੈਗੂਲੇਸ਼ਨ ਦੇ ਰੂਲ 12 ਦੀ ਵਰਤੋਂ ਕਰਦੇ ਹੋਏ ਮਿਤੀ 5.3.2020 ਨੂੰ ਨੋਟੀਫ਼ੀਕੇਸ਼ਨ ਜਾਰੀ ਕੀਤਾ ਗਿਆ ਸੀ। ਉਨ•ਾਂ ਦਸਿਆ ਕਿ ਸਿਹਤ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਵਿਅਕਤੀ ਹਸਪਤਾਲਾਂ ਅਤੇ ਹੋਰ ਦਫ਼ਤਰਾਂ, ਉਦਯੋਗਾਂ ਜਾਂ ਹੋਰ ਥਾਵਾਂ 'ਤੇ ਕੰਮ ਕਰਦੇ ਹਨ, ਉਹ ਮਾਸਕ ਪਾਉਣਗੇ। ਇਸ ਤੋਂ ਇਲਾਵਾ ਅਪਣੇ ਸਾਧਨ 'ਤੇ ਸਫ਼ਰ ਕਰਦੇ ਸਮੇਂ ਮਾਸਕ ਪਾਉਣਾ ਜ਼ਰੂਰੀ ਹੈ। ਸਿਵਲ ਸਰਜਨ ਨੇ ਇਲਾਕਾ ਨਿਵਾਸੀਆਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਨਿਯਮ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਵੀ ਕਿਹਾ। ਉਨ•ਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਇਸ ਮਾਰੂ ਵਾਇਰਸ ਨਾਲ ਲੜਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ•ਾਂ ਕਿਹਾ ਕਿ ਘਰਾਂ ਵਿਚ ਰਹਿ ਕੇ ਅਤੇ ਇਸ ਦੀ ਲੜੀ ਨੂੰ ਤੋੜ ਕੇ ਇਸ ਵਾਇਰਸ ਵਿਰੁਧ ਜੰਗ ਜਿਤੀ ਜਾ ਸਕਦੀ ਹੈ ਜੋ ਇਸ ਦਾ ਇਕ ਮਾਤਰ ਸਾਧਨ ਹੈ।