← ਪਿਛੇ ਪਰਤੋ
ਹਰੀਸ਼ ਕਾਲੜਾ
ਰੂਪਨਗਰ, 19 ਅਪ੍ਰੈਲ 2020 - ਜ਼ਿਲ੍ਹਾ ਪ੍ਰੈੱਸ ਕਲਬੱਜ਼ ਐਸੋਸੀਏਸ਼ਨ ਰੂਪਨਗਰ ਅਤੇ ਰੂਪਨਗਰ ਪ੍ਰੈੱਸ ਕਲੱਬ ਨੇ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਨਾਲ ਚੰਡੀਗੜ੍ਹ ਪੁਲੀਸ ਵੱਲੋਂ ਕੀਤੀ ਗਈ ਬਦਸਲੂਕੀ ਅਤੇ ਧੱਕੇਸ਼ਾਹੀ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।ਅੱਜ ਇੱਥੇ ਜਾਰੀ ਬਿਆਨਾਂ ਵਿੱਚ ਜ਼ਿਲ੍ਹਾ ਪ੍ਰੈੱਸ ਕਲੱਬਜ਼ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਬਹਾਦਰਜੀਤ ਸਿੰਘ ਅਤੇ ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਧਾਨ ਅਜੈ ਅਗਨੀਹੋਤਰੀ ਨੇ ਕਿਹਾ ਕਿ ਦਵਿੰਦਰਪਾਲ ਸਿੰਘ ਆਪਣੀ ਪੇਸ਼ੇਵਰ ਡਿਊਟੀ ਨਿਭਾਉਣ ਲਈ ਆਪਣੇ ਦਫਤਰ ਜਾ ਰਹੇ ਸਨ ਜਦੋਂ ਪੁਲੀਸ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ,ਜਿਸ ਨੂੰ ਪੱਤਰਕਾਰ ਭਾਈਚਾਰੇ ਵੱਲੋਂ ਬਰਦਾਸਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਮੰਗ ਕੀਤੀ ਕਿ ਇਸ ਘਟਨਾ ਲਈ ਜਿੰਮੇਵਾਰ ਪੁਲੀਸ ਕਰਮਚਾਰੀਆਂ ਖਿਲਾਫ ਸਖਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇ ਅਤੇ ਅੱਗੇ ਤੋਂ ਅਜਿਹੀਆਂ ਘਟਨਾਵਾਂ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਦੋਵੇਂ ਜਥੇਬੰਦੀਆਂ ਦਵਿੰਦਰਪਾਲ ਸਿੰਘ ਦਾ ਡਟ ਕੇ ਸਾਥ ਦੇਣਗੀਆਂ ਅਤੇ ਕਿਸੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੀਆਂ। ਉਨ੍ਹਾਂ ਕੁੱਝ ਬਦਮਾਸ਼ਾਂ ਵੱਲੋਂ ਚੰਡੀਗੜ੍ਹ ਦੇ ਹੀ ਪੱਤਰਕਾਰ ਗੁਰਉਪਦੇਸ਼ ਭੁੱਲਰ ਨੂੰ ਲੁੱਟਣ ਦੀ ਘਟਨਾ ਦੀ ਵੀ ਨਿਖੇਧੀ ਕੀਤੀ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
Total Responses : 266