ਸੰਜੀਵ ਸੂਦ
ਲੁਧਿਆਣਾ, 20 ਅਪ੍ਰੈਲ 2020 - ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਨੇ ਕਰਫਿਊ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਤੋਂ ਸਾਫ ਇਨਕਾਰ ਕਰਦਿਆਂ ਵੱਡਾ ਫ਼ੈਸਲਾ ਲਿਆ ਉੱਥੇ ਹੀ ਦੂਜੇ ਪਾਸੇ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਬੀਤੀ ਰਾਤ ਤੋਂ ਆਪਣੀ ਟੋਲ ਪਲਾਜ਼ਾ ਸ਼ੁਰੂ ਕਰ ਦਿੱਤੇ ਗਏ ਨੇ। ਜੇਕਰ ਗੱਲ ਲੁਧਿਆਣਾ ਲਾਡੋਵਾਲ ਸਥਿਤ ਟੋਲ ਪਲਾਜਾ ਦੀ ਗੱਲ ਕੀਤੀ ਜਾਵੇ ਤਾਂ ਰਾਤੀ 12 ਵਜੇ ਤੋਂ ਬਾਅਦ ਉਸ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਟੋਲ ਪਲਾਜ਼ਾ ਵੱਲੋਂ ਹਰ ਆਉਣ ਜਾਣ ਵਾਲੇ ਵਾਹਨ ਨੂੰ ਟੋਲ ਲਾਇਆ ਜਾ ਰਿਹਾ ਹੈ। ਹਾਲਾਂਕਿ ਜਦੋਂ ਉਨ੍ਹਾਂ ਨੂੰ ਸੂਬਾ ਸਰਕਾਰ ਦੇ ਫੈਸਲੇ ਬਾਰੇ ਦੱਸਿਆ ਗਿਆ ਤਹਾਨੂੰ ਨੇ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ।
ਲਾਡੋਵਾਲ ਟੋਲ ਪਲਾਜ਼ਾ ਦੇ ਮੁੱਖ ਪ੍ਰਬੰਧਕ ਚੰਚਲ ਨੇ ਦੱਸਿਆ ਕਿ ਉਨ੍ਹਾਂ ਕੋਲ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਦੀ ਬੀਤੇ ਦਿਨ ਹੀ ਟੋਲ ਪਲਾਜ਼ਾ ਸ਼ੁਰੂ ਕਰਨ ਦੇ ਨਿਰਦੇਸ਼ ਆ ਗਏ ਸਨ, ਇਸ ਕਰਕੇ ਉਨ੍ਹਾਂ ਨੇ ਟੋਲ ਦੀ ਸ਼ੁਰੂਆਤ ਕਰ ਦਿੱਤੀ ਹੈ, ਜਦੋਂ ਕਿ ਪ੍ਰਬੰਧਕ ਨੂੰ ਜਦੋਂ ਪੰਜਾਬ ਸਰਕਾਰ ਵੱਲੋਂ ਆਪਣੇ ਟੋਲ ਪਲਾਜ਼ਾ ਫਿਲਹਾਲ ਬੰਦ ਰੱਖਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਗਾਈਡਲਾਈਨਜ਼ ਫਾਲੋ ਨਹੀਂ ਕਰਦੇ ਉਨ੍ਹਾਂ ਨੂੰ ਐਨਐਚਏਆਈ ਵੱਲੋਂ ਹੀ ਦਿਸ਼ਾ ਨਿਰਦੇਸ਼ ਦਿੱਤੇ ਜਾਂਦੇ ਨੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਧੀਨ ਆਉਂਦੇ ਟੋਲ ਪਲਾਜ਼ਾ ਜ਼ਰੂਰ ਹਾਲੇ ਸ਼ੁਰੂ ਨਹੀਂ ਹੋਏ ਪਰ ਉਨ੍ਹਾਂ ਨੂੰ ਹਾਈਵੇ ਤੇ ਸਥਿਤ ਟੋਲ ਪਲਾਜ਼ਾ ਸ਼ੁਰੂ ਕਰਨ ਦੇ ਹੁਕਮ ਜ਼ਰੂਰ ਮਿਲ ਗਏ ਨੇ।