ਸਿਹਤ ਵਿਭਾਗ ਦਾ ਸਾਥ ਦੇਣ ਤੇ ਕੀਤਾ ਪੰਚਾਇਤਾਂ ਦਾ ਧੰਨਵਾਦ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 20 ਅਪ੍ਰੈਲ 2020: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਅਤੇ ਡਾ.ਰਾਜਿੰਦਰ ਕੁਮਾਰ ਸਿਵਲ ਸਰਜਨ ਫਰੀਦਕੋਟ ਦੀ ਯੋਗ ਅਗਵਾਈ ਹੇਠ ਨੋਵਲ ਕੋਰੋਨਾ ਵਾਇਰਸ ਨਾਲ ਨੱਜਿਠਣ ਲਈ ਵੱਖ-ਵੱਖ ਅਧਿਕਾਰੀ ਅਤੇ ਕਰਮਚਾਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ।ਵਿਭਾਗ ਦੀਆਂ ਗਠਿਤ ਟੀਮਾਂ ਵੱਖ-ਵੱਖ ਪਿੰਡ-ਕਸਬਿਆਂ ਦਾ ਦੌਰਾ ਕਰ ਲੋਕਾਂ ਨੂੰ ਜਾਗਰੂਕ ਕਰ ਘਰ ਰਹਿਣ ਦੀ ਅਪੀਲ ਕਰ ਰਹੀਆਂ ਹਨ। ਸੀਨੀਅਰ ਮੈਡੀਕਲ ਅਫਸਰ ਪੀ.ਅੱੈਚ.ਸੀ ਜੰਡ ਸਾਹਿਬ ਡਾ.ਰਜੀਵ ਭੰਡਾਰੀ ਬਲਾਕ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਦੇ ਫੀਲਡ ਸਟਾਫ ਤੋਂ ਹਾਲ ਹੀ ਵਿੱਚ ਪਿੰਡ ਪਰਤੇ ਬਾਹਰਲੇ ਸੂਬਿਆਂ ਤੋਂ ਆਏ ਡਰਾਈਰ, ਮਜਦੂਰ ਅਤੇ ਹੋਰ ਕਾਮਿਆਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।ਉਨਾਂ ਪੰਚਾਇਤਾਂ ਦਾ ਵੀ ਧੰਨਵਾਦ ਕੀਤਾ ਜੋ ਆਪਣੇ ਪੱਧਰ 'ਤੇ ਪਿੰਡਾਂ ਦੇ ਬਾਹਰ ਹੀ ਗੈਰ-ਜਰੂਰੀ ਆਵਾਜਾਈ ਨੂੰ ਰੋਕ ਰਹੇ ਹਨ,ਲੋਕਾਂ ਨੂੰ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਵੀ ਨਿਭਾ ਰਹੇ ਹਨ ਅਤੇ ਪਿੰਡ ਵਿਚ ਵੱਖਰੇ ਸਥਾਨ ਤੇ ਬਾਹਰਲੇ ਰਾਜਾਂ ਤੋਂ ਆਏ ਵਿਅਕਤੀਆਂ ਨੂੰ ਇਕਾਂਤਵਾਸ ਵਿੱਚ ਰੱਖਣ ਦਾ ਪ੍ਰਬੰਧ ਵੀ ਆਪਣੇ ਪੱਧਰ ਤੇ ਹੀ ਕਰ ਰਹੇ ਹਨ। ਉਨਾਂ ਫੀਲਡ ਸਟਾਫ ਤੋਂ ਇਕਾਂਤਵਾਸ ਵਿੱਚ ਰਹਿ ਰਹੇ ਵਿਅਕਤੀਆਂ ਦੀ ਸਕਰੀਨਿੰਗ ਕਰਨ, ਸੇਫਟੀ ਕਿੱਟਾਂ ਅਤੇ ਦਵਾਈਆਂ ਦੀ ਵਰਤੋ ਸਬੰਧੀ ਵੀ ਪੁੱਛ-ਗਿੱਛ ਵੀ ਕੀਤੀ।ਡਾ.ਭੰਡਾਰੀ ਨੇ ਕਿਹਾ ਕਿ ਇਕਾਂਤਵਾਸ ਵਿੱਚ ਰਹਿ ਰਹੇ ਵਿਅਕਤੀਆਂ ਨੂੰ ਕੋਵਿਡ-19 ਦੇ ਲੱਛਣ ਆਉਣ ਤੇ ਮੈਡੀਕਲ ਸਕਰੀਨਿੰਗ ਅਤੇ ਹੋਰ ਕਿਸੇ ਵੀ ਸਿਹਤ ਸਹੁੱਲਤ-ਸੇਵਾਵਾਂ ਸਬੰਧੀ ਜਾਣਕਾਰੀ ਲਈ ਜ਼ਿਲ੍ਹਾ ਕੰਟਰੋਲ ਰੂਮ ਨੰਬਰ 01639-250947 ਤੇ ਹੈਲਪ ਲਈਨ ਨੰਬਰ 104 ਅਤੇ ਐਮਰਜੈਂਸੀ ਵਿੱਚ 108 ਤੇ ਕਾਲ ਕਰ ਸਪੰਰਕ ਕੀਤਾ ਜਾ ਸਕਦਾ ਹੈ। ਉਨਾਂ ਫੀਲਡ ਵਿੱਚ ਸੇਵਾਵਾਂ ਨਿਭਾ ਰਹੇ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਦੀ ਹੋਂਸਲਾ ਅਫਜ਼ਾਈ ਵੀ ਕੀਤੀ ਅਤੇ ਆਪਣੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰੇਰਿਤ ਵੀ ਕੀਤਾ ।