← ਪਿਛੇ ਪਰਤੋ
ਹਰੀਸ਼ ਕਾਲੜਾ ਰੂਪਨਗਰ, 20 ਅਪ੍ਰੈਲ 2020 : ਕਰੋਨਾ ਵਾਇਰਸ ਦੇ ਜ਼ਿਲ੍ਹੇ ਵਿੱਚ 65 ਸੈਪਲਾਂ ਵਿਚੋਂ 63 ਦੀ ਰਿਪੋਰਟ ਨੈਗਟਿਵ, 00 ਪੈਡਿੰਗ ਅਤੇ 02 ਕੇਸ ਪੋਜਟਿਵ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਬ ਡਵੀਜ਼ਨ ਮੋਰਿੰਡਾ ਦੇ ਪਿੰਡ ਚਤਾਮਲੀ ਨਿਵਾਸੀ ਦੇ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ । ਇਹ ਪੋਜਟਿਵ ਕੇਸ ਚੰਡੀਗੜ੍ਹ ਵਿਖੇ ਹੀ ਕਾਊਂਟ ਕੀਤਾ ਗਿਆ ਹੈ। ਇਸ ਤਰ੍ਹਾਂ ਨਾਲ ਜ਼ਿਲ੍ਹੇ ਵਿੱਚ ਕੁੱਲ 02 ਕੇਸ ਹੀ ਪੋਜਟਿਵ ਹਨ , ਜਿਨ੍ਹਾਂ ਦਾ ਇਲਾਜ ਗਿਆਨ ਸਾਗਰ ਮੈਡੀਕਲ ਸੈਂਟਰ ਬਨੂੜ ਵਿਖੇ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 05 ਅਪ੍ਰੈਲ ਤੋਂ ਬਾਅਦ ਜ਼ਿਲ੍ਹੇ ਵਿੱਚ ਕੋਈ ਵੀ ਪਾਜ਼ਟਿਵ ਕੇਸ ਸਾਹਮਣੇ ਨਹੀਂ ਆਇਆ ਹੈ। ਜ਼ਿਲ੍ਹਾ ਰੂਪਨਗਰ ਔਰੇਂਜ ਜ਼ੋਨ ਵਿੱਚ ਹੈ ਫਿਰ ਵੀ ਪ੍ਰਸ਼ਾਸ਼ਨ ਕਰੋਨਾ ਦੀ ਬਿਮਾਰੀ ਨਾਲ ਨਿਪਟਣ ਦੇ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਉਨ੍ਹਾਂ ਨੇ ਦੱਸਿਆ ਕਿ ਰੂਪਨਗਰ ਵਿੱਚ ਤਿੰਨ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਜ਼ਿਲ੍ਹੇ ਵਿੱਚ ਪ੍ਰਾਈਵੇਟ ਹਸਪਤਾਲਾਂ ਤੇ ਸਰਕਾਰੀ ਹਸਪਤਾਲਾਂ ਵਿੱਚ 09 ਵੈਂਟੀਲੇਟਰ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਸੈਨੀਟਾਈਜ਼ਰ ਅਤੇ ਮਾਸਕ ਦਾ ਪ੍ਰਯੋਗ ਕਰਨ ਅਤੇ ਇਸ ਬਿਮਾਰੀ ਤੋਂ ਬਚਾਅ ਸਬੰਧੀ ਹਰ ਤਰ੍ਹਾਂ ਦੇ ਨਿਯਮ ਅਪਨਾਉਂਦੇ ਰਹਿਣ।ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 9500 ਤੋਂ ਵੱਧ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ ਹੈ ਅਤੇ ਇੱਕ ਹਜ਼ਾਰ ਦੇ ਕਰੀਬ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਬਣਾਏ ਗਏ ਹਨ। ਇਸ ਤੋਂ ਇਲਾਵਾ 740 ਦੇ ਕਰੀਬ ਡਾਕਟਰ ਅਤੇ ਹੋਰ ਸਟਾਫ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾ ਨੇ ਕਿਹਾ ਕਿ ਜ਼ਿਲ੍ਹਾ ਵਾਸੀ ਕਰਫਿਊ ਦੇ ਨਿਯਮਾਂ ਦੇ ਪਾਲਣ ਕਰਨ ਅਤੇ ਆਪਣੇ ਘਰਾਂ ਵਿੱਚ ਰਹਿ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਧਿਆਨ ਰੱਖਣ।
Total Responses : 266