← ਪਿਛੇ ਪਰਤੋ
ਕਰੋਨਾ ਵਾਇਰਸ ਤੋਂ ਬਚਾਓ ਲਈ ਘਰ ਰਹਿਣਾ ਅਤੇ ਸਮਾਜਕ ਦੂਰੀ ਬਣਾਈ ਰੱਖਣਾ ਜਰੂਰੀ- ਸੀ.ਜੇ.ਐਮ
ਹਰੀਸ਼ ਕਾਲੜਾ ਰੂਪਨਗਰ 20 ਅਪ੍ਰੈਲ 2020: ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਪਿੰਡ ਖੈਰਾਬਦ ਵਿੱਚ ਜਰੂਰੀ ਸਮੱਗਰੀ ਜਿਹਨਾ ਵਿੱਚ ਖਾਣ ਪੀਣ ਤੋ ਇਲਾਵਾ ਸੈਨਟਰੀ ਪੈਡ ਵੰਡੇ ਗਏ । ਇਸ ਮੋਕੇ ਤੇ ਬੋਲਦਿਆਂ ਸੀ.ਜੇ.ਐਮ - ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਵਧਦੇ ਖਤਰੇ ਕਾਰਨ ਕਰਫਿਊ ਅਤੇ ਲਾਕਡਾਊਨ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀ ਪੰਜਾਬ ਦੇ ਮੈਂਬਰ ਸਕੱਤਰ ਸ਼੍ਰੀਮਤੀ ਰੁਪਿੰਦਰਜੀਤ ਕੌਰ ਚਾਹਲ ਦੇ ਨਿਰਦੇਸ਼ਾਂ ਹੇਠ ਅਤੇ ਜਿਲਾ ਤੇ ਸੈਸ਼ਨ ਜੱਜ - ਕਮ -ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮ੍ਰਤੀ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ ਜਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ਼ ਰੂਪਨਗਰ ਜਿਲੇ ਦੇ ਲੋੜਵੰਦ ਵਸਨੀਕਾਂ ਨੂੰ ਘਰ ਤੱਕ ਰਾਸ਼ਨ ਸਮੱਗਰੀ ਅਤੇ ਹੋਰ ਘਰੇਲੂ ਵਸਤੂਆਂ ਪਹੁੰਚਾਈਆਂ ਜਾ ਰਹੀਆਂ ਹਨ।ਉਨਾਂ ਦੱਸਿਆ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲੇ ਦੇ ਸਮੂਹ ਪੈਰਾ ਲੀਗਲ ਵਲੰਟੀਅਰਾਂ ਰਾਹੀਂ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਣ ਲਈ ਸੋਸ਼ਲ ਮੀਡੀਆ ਅਤੇ ਵਟਸੈਪ ਗਰੁੱਪਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਸੰਸਥਾਵਾਂ ਵਿੱਚ ਪੜਦੇ ਵਿਦਿਆਰਥੀ ਅਤੇ ਉਹਨਾ ਦੇ ਮਾਪਿਆਂ ਅਤੇ ਇਲਾਕੇ ਦੇ ਵਸਨੀਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ,ਸਮਾਜਕ ਦੂਰੀ ਬਣਾਏ ਰੱਖਣ ਅਤੇ ਪੰਜਾਬ ਸਰਕਾਰ ਅਤੇ ਜਿਲਾ ਪ੍ਰਸਾਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲਾ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਲਈ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਉਹਨਾ ਦੀ ਸਮੁੱਚੀ ਟੀਮ ਵੱਲੋਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਕਿ ਕਰਫਿਊ ਅਤੇ ਲਾਕਡਾਊਨ ਤੁਹਾਡੇ ਜੀਵਨ ਨੂੰ ਬਚਾਉਣ ਲਈ ਕੀਤਾ ਗਿਆ ਹੈ ਤੁਹਾਡੇ ਵੱਲੋਂ ਕੀਤੀ ਗਈ ਛੋਟੀ ਜਿਹੀ ਲਾਪਰਵਾਈ ਨਾਲ਼ ਤੁਸੀ ਆਪਣਾ ਅਤੇ ਆਪਣੇ ਪਰਿਵਾਰ ਦਾ ਜੀਵਨ ਖਤਰੇ ਵਿੱਚ ਪਾ ਸਕਦੇ ਹੋ ।ਉਹਨਾ ਨੇ ਅੰਤ ਵਿੱਚ ਦੱਸਿਆ ਕਿ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।
Total Responses : 266