ਜੀ.ਐਸ.ਪੰਨੂ
ਪਟਿਆਲਾ, 21 ਅਪ੍ਰੈਲ 2020 - ਸੋਮਵਾਰ ਦੀ ਦੇਰ ਰਾਤ ਜ਼ਿਲ੍ਹੇ ਵਿਚ ਪੰਜ ਹੋਰ ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਬਕਾਇਦਾ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵਲੋਂ ਕੀਤੀ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਇਹ ਸਾਰੇ ਨਵੇਂ ਮਾਮਲੇ ਰਾਜਪੁਰਾ ਦੀ ਆਨਾਜ ਮੰਡੀ ਤੋਂ ਹੀ ਸਾਹਮਣੇ ਆਏ ਹਨ, ਇਥੇ ਹੀ ਅੱਜ ਤੋਂ ਤਿੰਨ ਦਿਨ ਪਹਿਲਾਂ 6 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਸਨ। ਜਿਸ ਤੋਂ ਬਾਅਦ ਹਰਕਤ ਵਿਚ ਆਏ ਸਿਹਤ ਵਿਭਾਗ ਨੇ ਇਥੋਂ 19 ਲੋਕਾਂ ਦੇ ਸੈਂਪਲ ਜਾਂਚ ਲਈ ਲਏ ਸਨ, ਜਿਨ੍ਹਾਂ ਵਿਚੋਂ 5 ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ ਜਦਕਿ 14 ਸੈਂਪਲ ਨੈਗੇਟਿਵ ਪਾਏ ਗਏ ਹਨ।
ਇਸ ਦੇ ਨਾਲ ਹੀ ਰਾਜਪੁਰਾ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 12 ਹੋ ਗਈ ਹੈ। ਇਸ ਤੋਂ ਇਲਾਵਾ ਪਟਿਆਲਾ ਜ਼ਿਲੇ੍ ਵਿਚ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 31 ਤੱਕ ਪਹੁੰਚ ਗਈ ਹੈ।