ਜਲੰਧਰ, 21 ਅਪ੍ਰੈਲ 2020 - ਪਦਮ ਸ਼੍ਰੀ ਰਾਗੀ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ ਦੀ ਧੀ ਜਸਕੀਰਤ ਕੌਰ ਨੇ ਕੋਵਿਡ 19 ਦੇ ਵਿਰੁੱਧ ਲੜਾਈ ਵਿਚ ਜਿੱਤ ਹਾਸਲ ਕਰ ਲਈ ਹੈ ਅਤੇ ਉਸ ਦੀਆਂ ਸਾਰੀਆਂ ਰਿਪੋਰਟਾਂ ਨੈਗੇਟਿਵ ਆਉਣ ਤੋਂ ਬਾਅਦ ਅੱਜ ਸਥਾਨਕ ਸਿਵਲ ਹਸਪਤਾਲ ਤੋਂ ਉਸ ਨੂੰ ਛੁੱਟੀ ਦੇ ਦਿੱਤੀ ਗਈ।
ਜਸਕੀਰਤ ਕੌਰ ਨੂੰ ਆਪਣੇ ਪਿਤਾ ਦੀ ਮੌਤ ਤੋਂ ਬਾਅਦ 1 ਅਪ੍ਰੈਲ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਇਸ ਤੋਂ ਬਾਅਦ, ਉਹ ਸਥਾਨਕ ਸਿਵਲ ਹਸਪਤਾਲ ਵਿਖੇ ਕਰਵਾਏ ਗਏ ਟੈਸਟਾਂ ਦੌਰਾਨ ਕੋਰੋਨਾ ਵਾਇਰਸ ਤੋਂ ਪਾਜ਼ਿਟਿਵ ਪਾਈ ਗਈ ਸੀ। ਸੀਨੀਅਰ ਮੈਡੀਕਲ ਅਫਸਰ ਡਾ ਕਸ਼ਮੀਰੀ ਲਾਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਜਸਕੀਰਤ ਕੌਰ ਦਾ ਇਲਾਜ ਕੀਤਾ।
ਸਿਵਲ ਹਸਪਤਾਲ ਵਿਖੇ 17 ਅਪ੍ਰੈਲ ਨੂੰ ਦੁਬਾਰਾ ਉਸਦੇ ਸੈਂਪਲ ਭੇਜੇ ਗਏ ਜਿਸ ਵਿਚ ਉਸ ਦੀ ਰਿਪੋਰਟ ਨੈਗੇਟਿਵ ਪਾਈ ਗਈ। ਇਸੇ ਤਰ੍ਹਾਂ ਇਕ ਹੋਰ ਨਮੂਨਾ 19 ਅਪ੍ਰੈਲ ਨੂੰ ਭੇਜਿਆ ਗਿਆ ਸੀ ਜਿਸ ਵਿਚ ਫਿਰ ਉਸ ਦੀ ਰਿਪੋਰਟ ਨੈਗੇਟਿਵ ਆਈ। ਇਸ ਤੋਂ ਬਾਅਦ ਉਸ ਨੂੰ ਆਖਰਕਾਰ ਅੱਜ ਸਥਾਨਕ ਸਿਵਲ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।