ਈ-ਮੇਲ ਰਾਹੀਂ ਹਾਸਲ ਹੋਈਆਂ 14 ਸ਼ਿਕਾਇਤਾਂ ਨੂੰ ਵੀ ਸੁਲਝਾਇਆ-ਵਿਸਵਾਜੀਤ ਖੰਨਾ
ਚੰਡੀਗੜ, 21 ਅਪ੍ਰੈਲ 2020: ਕਣਕ ਦੀ ਖਰੀਦ ਸਬੰਧੀ ਸ਼ਿਕਾਇਤਾਂ ਅਤੇ ਹੋਰ ਮਾਮਲਿਆਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿੱਚ ਕਣਕ ਦੀ ਖਰੀਦ ਬਾਰੇ ਪ੍ਰਾਪਤ ਹੋਈਆਂ 2257 ਸ਼ਿਕਾਇਤਾਂ ਵਿੱਚੋਂ 2046 ਨੂੰ ਕਿਸਾਨਾਂ ਦੀ ਤਸੱਲੀ ਮੁਤਾਬਕ ਹੱਲ ਕੀਤਾ ਗਿਆ ਜਦਕਿ ਦੂਜੀਆਂ ਵੀ ਵਿਚਾਰ ਅਧੀਨ ਹਨ। ਇਸੇ ਤਰਾਂ ਕੰਟਰੋਲ ਰੂਮ ਵੱਲੋਂ ਜਾਰੀ ਈ-ਮੇਲ ਰਾਹੀਂ 20 ਅਪ੍ਰੈਲ ਤੱਕ ਪ੍ਰਾਪਤ 14 ਸ਼ਿਕਾਇਤਾਂ/ਪੜਤਾਲ ਨੂੰ ਵੀ ਸੁਲਝਾ ਦਿੱਤਾ ਗਿਆ ਹੈ।
ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਸਟੇਟ ਕੰਟਰੋਲ ਰੂਮ ਵਿਖੇ ਤਾਇਨਾਤ ਅਧਿਕਾਰੀ ਤੇ ਕਰਮਚਾਰੀ ਕੋਵਿਡ-19 ਦੇ ਮੱਦੇਨਜ਼ਰ ਸਾਰੇ 22 ਜ਼ਿਲਿਆਂ ਲਈ ਚੱਲ ਰਹੇ ਖਰੀਦ ਕਾਰਜਾਂ ਬਾਰੇ ਕਿਸਾਨਾਂ ਅਤੇ ਆੜਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਣ ਲਈ ਜੁਟੇ ਹੋਏ ਹਨ।
ਸ੍ਰੀ ਖੰਨਾ ਨੇ ਦੱਸਿਆ ਕਿ ਕਣਕ ਦੀ ਖਰੀਦ ਖਾਸ ਕਰਕੇ ਕੋਵਿਡ-19 ਦੇ ਔਖੇ ਸਮੇ ਦੌਰਾਨ ਸ਼ਿਕਾਇਤਾਂ ਜਾਂ ਪੁੱਛ ਪੜਤਾਲ ਦਾ ਫੌਰੀ ਹੱਲ ਕੱਢਣ ਲਈ ਕੰਟਰੋਲ ਰੂਮ ਵਿੱਚ ਤਾਇਨਾਤ ਟੀਮ ਮੈਂਬਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿਉਂ ਜੋ ਜਿੱਥੇ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਅੱਗੇ ਵੱਡੀ ਚੁਣੌਤੀ ਹੈ, ਉਥੇ ਹੀ ਇਸ ਵਿਆਪਕ ਕਾਰਜ ਨਾਲ ਜੁੜੇ ਸਾਰੇ ਭਾਈਵਾਲਾਂ ਦੀ ਸਿਹਤ ਸੁਰੱਖਿਆ ਨੂੰ ਮਹਿਫੂਜ਼ ਰੱਖਣਾ ਵੀ ਓਹਨਾਂ ਹੀ ਜ਼ਰੂਰੀ ਹੈ।
ਸ੍ਰੀ ਖੰਨਾ ਨੇ ਅੱਗੇ ਦੱਸਿਆ ਕਿ ਮੰਡੀ ਬੋਰਡ ਦੀਆਂ ਟੀਮਾਂ ਸ਼ਿਕਾਇਤਾਂ ਪ੍ਰਾਪਤ ਹੋਣ ਤੋਂ ਤੁਰੰਤ ਬਾਅਦ ਸਬੰਧਤ ਅਥਾਰਟੀਆਂ ਦੇ ਸਲਾਹ-ਮਸ਼ਵਰੇ ਨਾਲ ਇਸ ਦਾ ਸੁਖਾਵਾਂ ਹੱਲ ਕੱਢਦੀਆਂ ਹਨ। ਉਨਾਂ ਨੇ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਹੋਰ ਸਬੰਧਤ ਭਾਈਵਾਲਾਂ ਨੂੰ ਅਪੀਲ ਕੀਤੀ ਕਿ ਖਰੀਦ ਕਾਰਜਾਂ ਮੌਕੇ ਕਿਸੇ ਕਿਸਮ ਦੀ ਦਿੱਕਤ ਆਉਣ ਮੌਕੇ ਤੁਰੰਤ ਆਪੋ-ਆਪਣੇ ਜ਼ਿਲਿਆਂ ਦੇ ਕੰਟਰੋਲ ਰੂਮ ਨੰਬਰਾਂ ’ਤੇ ਸੰਪਰਕ ਕੀਤੇ ਜਾ ਜਾਵੇ।
ਸਟੇਟ ਕੰਟਰੋਲ ਰੂਮ ’ਤੇ ਸਾਰੇ ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ਜਿੱਥੇ ਮੰਡੀ ਬੋਰਡ ਦੀਆਂ ਟੀਮਾਂ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਤਾਇਨਾਤ ਕੀਤਾ ਗਿਆ ਹੈ। ਅੰਮਿ੍ਰਤਸਰ ਜ਼ਿਲੇ ਦੇ ਕਿਸਾਨ ਅਤੇ ਆੜਤੀਏ 0172-5101647 ’ਤੇ ਸੰਪਰਕ ਕਾਇਮ ਕਰ ਸਕਦੇ ਹਨ। ਇਸੇ ਤਰਾਂ ਬਰਨਾਲਾ (0172-5101673), ਬਠਿੰਡਾ (0172-5101668), ਫਰੀਦਕੋਟ (0172-5101694), ਫਤਹਿਗੜ ਸਾਹਿਬ (0172-5101665) ਅਤੇ ਫਾਜ਼ਿਲਕਾ (0172-5101650) ’ਤੇ ਸੰਪਰਕ ਕਰ ਸਕਦੇ ਹਨ। ਫਿਰੋਜ਼ਪੁਰ (0172-5101609), ਗੁਰਦਾਸਪੁਰ (0172-5101619), ਹੁਸ਼ਿਆਰਪੁਰ (0172-5101605), ਜਲੰਧਰ (0172-5101682), ਕਪੂਰਥਲਾ (0172-5101620), ਲੁਧਿਆਣਾ (0172-5101629) ਅਤੇ ਮਾਨਸਾ (0172-5101648) ’ਤੇ ਰਾਬਤਾ ਕਾਇਮ ਕਰ ਸਕਦੇ ਹਨ।
ਇਸੇ ਤਰਾਂ ਮੋਗਾ ਦੇ ਕਿਸਾਨ ਅਤੇ ਆੜਤੀਏ ਕੰਟਰੋਲ ਰੂਮ ਨਾਲ 0172-5101700 ’ਤੇ ਸੰਪਰਕ ਕਰ ਸਕਦੇ ਹਨ, ਮੁਹਾਲੀ (0172-5101641), ਪਠਾਨਕੋਟ (0172-5101651), ਪਟਿਆਲਾ (0172-5101652), ਰੋਪੜ (0172-5101646), ਸੰਗਰੂਰ (0172-5101692) ‘ਤੇ ਸੰਪਰਕ ਕਰ ਸਕਦੇ ਹਨ। ਇਸੇ ਤਰਾਂ ਐਸ.ਬੀ.ਐਸ. ਨਗਰ (0172-5101649), ਸ੍ਰੀ ਮੁਕਤਸਰ ਸਾਹਿਬ (0172-5101659) ਅਤੇ ਤਰਨਤਾਰਨ (172-5101643) ’ਤੇ ਰਾਬਤਾ ਕਰ ਸਕਦੇ ਹਨ।