-ਹੁਣ ਤੱਕ 132459 ਮੀਟਰਿਕ ਟਨ ਕਣਕ ਦੀ ਆਮਦ ਅਤੇ 111816 ਮੀਟਿੰਕ ਟਨ ਕਣਕ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 22 ਅਪ੍ਰੈਲ 2020 : ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਸਾਰੀ ਖ਼ਰੀਦ ਪ੍ਰਕ੍ਰਿਆ ਤਸੱਲੀ ਬਖ਼ਸ਼ ਢੰਗ ਨਾਲ ਜਾਰੀ ਹੈ। ਜ਼ਿਲ੍ਹੇ ਵਿਚ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ 111816 ਮੀਟਿੰਗ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਬਾਰਦਾਣੇ ਆਦਿ ਤੋਂ ਇਲਾਵਾ ਆਪਸੀ ਦੂਰੀ ਬਣਾਈ ਰੱਖਣ ਅਤੇ ਹੱਥ ਧੋਣ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਪ੍ਰਕਿਰਿਆ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ 132459 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 111816 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 34329 ਮੀਟ੍ਰਿਕ0 ਟਨ, ਮਾਰਕਫੈੱਡ ਵੱਲੋਂ 33405 ਮੀਟ੍ਰਿਕ ਟਨ, ਪਨਸਪ ਵੱਲੋਂ 21711 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 18928 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 3343 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 100 ਮੀਟਿੰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਪੁੱਜਦੀ ਕਣਕ ਦੀ ਤੁਰੰਤ ਖਰੀਦ ਕਰਕੇ ਚੁਕਾਈ ਵੀ ਨਾਲੋ-ਨਾਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਖ਼ਰੀਦ ਕੇਂਦਰਾਂ ਵਿਚ ਕੋਈ ਵੀ ਦਿੱਕਤ ਪੇਸ਼ ਆਵੇ।