← ਪਿਛੇ ਪਰਤੋ
ਰਾਜਪੁਰਾ ਦੇ 18 ਹੋਰ ਕੇਸ ਆਏ ਪਾਜ਼ੀਟਿਵ, ਜ਼ਿਲ੍ਹਾ ਪਟਿਆਲਾ 'ਚ ਗਿਣਤੀ ਹੋਈ 49 ਪਟਿਆਲਾ, 22 ਅਪ੍ਰੈਲ, 2020 : ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਕਸਬੇ ਵਿਚ ਅੱਜ 18 ਹੋਰ ਕੇਸ ਪਾਜ਼ੀਟਿਵ ਪਾਏ ਗਏ ਹਨ। ਇਸ ਨਾਲ ਪਟਿਆਲਾ ਜ਼ਿਲ੍ਹੇ ਵਿਚ ਹੁਣ ਤੱਕ ਕੇਸਾਂ ਦੀ ਗਿਣਤੀ 49 ਹੋ ਗਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ 15 ਹੋਰ ਕੇਸ ਪਾਜ਼ੀਟਿਵ ਆਉਣ ਦੀ ਪੁਸ਼ਟੀ ਕੀਤੀ ਹੈ। ਉਹਨਾਂ ਦੱਸਿਆ ਕਿ ਇਹਨਾਂ 18 ਵਿਅਕਤੀਆਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਰਾਜਪੁਰਾ ਵਿਚ 60 ਫੀਸਦੀ ਅਤੇ ਪਟਿਆਲਾ ਸ਼ਹਿਰ ਵਿਚ ਸਾਰੇ ਲੋਕਾਂ ਦੀ ਸਕਰੀਨਿੰਗ ਦਾ ਕੰਮ 99 ਫੀਸਦੀ ਮੁਕੰਮਲ ਹੋ ਗਿਆ ਹੈ।
Total Responses : 265