ਐਸ ਏ ਐਸ ਨਗਰ, 22 ਅਪ੍ਰੈਲ 2020: ਜਿਹੜੇ ਵਿਅਕਤੀ ਪੰਜਾਬ ਸੂਬੇ ਦੇ ਨਿਵਾਸੀ ਹਨ ਅਤੇ ਦੂਸਰੇ ਸੂਬਿਆਂ ਤੋਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿਚ ਆ ਰਹੇ ਹਨ, ਦੀ ਸਕ੍ਰਿਨਿੰਗ ਕੀਤੀ ਜਾਏਗੀ ਅਤੇ ਜੇਕਰ ਉਹਨਾਂ ਵਿੱਚ ਲੱਛਣ ਨਹੀਂ ਪਾਏ ਗਏ ਤਾਂ ਉਨ੍ਹਾਂ ਨੂੰ 14 ਦਿਨਾਂ ਲਈ ਘਰ ਵਿਚ ਕੁਆਰੰਟੀਨ ਕੀਤਾ ਜਾਵੇਗਾ ਅਤੇ ਜੇਕਰ ਲੱਛਣ ਪਾਏ ਜਾਂਦੇ ਹਨ ਤਾਂ ਸਰਕਾਰੀ ਸੰਸਥਾਨ ਵਿੱਚ ਉਹਨਾਂ ਦੇ ਟੈਸਟ ਕੀਤੇ ਜਾਣਗੇ ਅਤੇ ਅਜਿਹੇ ਵਿਅਕਤੀਆਂ ਦੇ ਪ੍ਰਬੰਧਨ ਲਈ ਸਿਹਤ ਵਿਭਾਗ ਦੇ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇਗੀ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਐਸ.ਏ.ਐੱਸ. ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਦਿਤੇ।
ਉਨ੍ਹਾਂ ਨੇ ਸਾਰੇ ਸੁਪਰਵਾਈਜ਼ਿੰਗ ਅਧਿਕਾਰੀਆਂ, ਨਿਗਰਾਨੀ ਅਧਿਕਾਰੀਆਂ ਅਤੇ ਰੈਪਿਡ ਰਿਸਪਾਂਸ ਟੀਮਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਅਜਿਹੇ ਸਾਰੇ ਵਿਅਕਤੀਆਂ 'ਤੇ ਪੈਣੀ ਨਜ਼ਰ ਰੱਖਣ। ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਲੱਛਣਾਂ ਵਾਲੇ ਵਿਅਕਤੀ ਨੂੰ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਹਨਾਂ ਦੇ ਘਰ ਦੇ ਬਾਹਰ ਇਕ ਕੁਆਰੰਟੀਨ ਬੋਰਡ ਲਗਾ ਕੇ ਘਰ ਵਿਚ ਕੁਆਰੰਟੀਨ ਕੀਤਾ ਜਾਵੇ।
ਡੀ.ਐਮ. ਨੇ ਹੁਕਮ ਦਿੱਤਾ ਕਿ ਪੁਲਿਸ ਅਤੇ ਸਿਹਤ ਵਿਭਾਗ ਇਨ੍ਹਾਂ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਹੈ ਅਤੇ ਸਿਵਲ ਸਰਜਨ ਰੋਜ਼ਾਨਾ ਰਿਪੋਰਟ ਤਿਆਰ ਕਰਨ।
ਇਹ ਕੋਵਿਡ-19 ਦੇ ਫੈਲਣ ਨੂੰ ਰੋਕਣ ਅਤੇ ਇਸ ਦੀ ਰੋਕਥਾਮ ਦੇ ਉਦੇਸ਼ ਨਾਲ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕੀਤਾ ਗਿਆ ਹੈ।