← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 22 ਅਪ੍ਰੈਲ 2020 - ਬਠਿੰਡਾ ਜ਼ਿਲ੍ਹੇ ਤੋਂ ਬੁੱਧਵਾਰ ਨੂੰ 29 ਹੋਰ ਕਰੋਨਾ ਸੈਂਪਲ ਜਾਂਚ ਲਈ ਭੇਜੇ ਗਏ ਹਨ ਜਦ ਕਿ ਬੀਤੇ ਕੱਲ੍ਹ ਭੇਜੇ 9 ਨਮੂਨਿਆਂ ਦੀ ਜਾਂਚ ਰਿਪੋਟ ਆਉਣੀ ਬਾਕੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਤੋਂ ਭੇਜੇ 152 ਨਮੂਨਿਆਂ ਦੀ ਰਿਪੋਟ ਨੈਗੇਟਿਗ ਆ ਚੁੱਕੀ ਹੈ। ਇਸ ਤਰਾਂ ਹੁਣ ਤੱਕ ਜ਼ਿਲ੍ਹੇ ਵਿਚ ਕੁੱਲ 190 ਸੈਂਪਲ ਲਏ ਜਾ ਚੁੱਕੇ ਹਨ। ਹਾਲੇ ਤੱਕ ਜ਼ਿਲ੍ਹੇ ਵਿਚ ਕੋਈ ਵੀ ਕੋਰੋਨਾ ਮਰੀਜ ਨਹੀਂ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਵੱਲੋਂ ਮਿਲ ਰਹੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਇਕ ਬਹੁਤ ਹੀ ਖਤਰਨਾਕ ਬਿਮਾਰੀ ਹੈ ਇਸ ਲਈ ਸਭ ਨੂੰ ਇਸ ਬਿਮਾਰੀ ਨੂੰ ਰੋਕਣ ਵਿਚ ਸਹਿਯੋਗ ਕਰਨਾ ਚਾਹੀਦਾ ਹੈ ਪਰ ਇਸ ਨੂੰ ਰੋਕਣ ਦਾ ਇਕੋ ਤਰੀਕਾ ਘਰਾਂ ਦੇ ਅੰਦਰ ਰਹਿਣਾ ਹੈ।
Total Responses : 265