ਹਰਦਮ ਮਾਨ
ਸਰੀ, 22 ਅਪ੍ਰੈਲ 2020 - ਬ੍ਰਿਟਿਸ਼ ਕੋਲੰਬੀਆ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 71 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ ਵਿਚ 28 ਮਾਰਚ ਤੋਂ ਬਾਅਦ ਅੱਜ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਏਨਾ ਵੱਡਾ ਉਛਾਲ ਦੇਖਿਆ ਗਿਆ ਹੈ। ਇਸ ਦੌਰਾਨ 3 ਮੌਤਾਂ ਹੋਈਆਂ ਹਨ ਅਤੇ ਹੁਣ ਇਸ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 1,795 ਹੋ ਗਈ ਹੈ ਜਿਨ੍ਹਾਂ ਵਿੱਚੋਂ 1,079 ਜਣੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
ਇਹ ਜਾਣਕਾਰੀ ਦਿੰਦਿਆਂ ਸੂਬਾਈ ਸਿਹਤ ਅਧਿਕਾਰੀ ਡਾ. ਬੋਨੀ ਹੈਨਰੀ ਨੇ ਦੱਸਿਆ ਹੈ ਕਿ ਹੁਣ ਤੱਕ ਪੁਸ਼ਟੀ ਹੋਏ ਕੇਸਾਂ ਵਿੱਚੋਂ ਵੈਨਕੂਵਰ ਕੋਸਟਲ ਹੈਲਥ ਖੇਤਰ ਵਿੱਚ 745, ਫਰੇਜ਼ਰ ਹੈਲਥ ਖੇਤਰ ਵਿੱਚ 747, ਵੈਨਕੂਵਰ ਆਈਲੈਂਡ ਹੈਲਥ ਖੇਤਰ ਵਿੱਚ 110, ਇੰਟੀਰੀਅਰ ਹੈਲਥ ਰੀਜਨ ਵਿਚ 153 ਅਤੇ ਨਾਰਦਰਨ ਹੈਲਥ ਰੀਜਨ ਵਿੱਚ 40 ਕੇਸ ਆਏ ਹਨ। ਇਸ ਵੇਲੇ 103 ਮਰੀਜ਼ ਹਸਪਤਾਲਾਂ ਵਿਚ ਦਾਖਲ ਹਨ ਅਤੇ ਇਨ੍ਹਾਂ ਵਿੱਚੋਂ 46 ਆਈਸੀਯੂ ਵਿਚ ਇਲਾਜ ਅਧੀਨ ਹਨ। ਸੂਬੇ ਵਿਚ ਕੁੱਲ 90 ਮੌਤਾਂ ਹੋਈਆਂ ਹਨ। ਹੁਣ ਤੱਕ ਕੁੱਲ 66,977 ਬੰਦਿਆਂ ਦੀ ਜਾਂਚ ਕੀਤੀ ਗਈ ਹੈ।
ਡਾ. ਹੈਨਰੀ ਨੇ ਇਕ ਵਾਰ ਫੇਰ ਲੋਕਾਂ ਨੂੰ ਘਰਾਂ ਵਿਚ ਰਹਿਣ, ਬਿਨਾਂ ਜ਼ਰੂਰੀ ਕੰਮ ਤੋਂ ਬਾਹਰ ਨਾ ਨਿਕਲਣ ਅਤੇ ਬੀਮਾਰ ਹੋਣ ਦੀ ਹਾਲਤ ਵਿਚ ਤੁਰੰਤ ਮੈਡੀਕਲ ਸੇਵਾਵਾਂ ਲੈਣ ਦੀ ਹਦਾਇਤ ਕੀਤੀ ਹੈ।
ਸੰਪਰਕ: ਹਰਦਮ ਮਾਨ +1 604 308 6663
ਈਮੇਲ : maanbabushahi@gmail.com