← ਪਿਛੇ ਪਰਤੋ
ਕੇਂਦਰ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਲਾਈਆਂ ਬਰੇਕਾਂ ਨਵੀਂ ਦਿੱਲੀ, 23 ਅਪ੍ਰੈਲ, 2020 : ਕੇਂਦਰ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਯਾਨੀ ਡੀ ਏ ਨੂੰ ਬਰੇਕਾਂ ਲਗਾ ਦਿੱਤੀਆਂ ਹਨ। ਵਿੱਤ ਮੰਤਰਾਲੇ ਦੇ ਵਿੱਤ ਵਿਭਾਗ ਦੇ ਵਧੀਕ ਸਕੱਤਰ ਏ ਜੀ ਮੈਥਿਊ ਵੱਲੋਂ ਜਾਰੀ ਅਧਿਸੂਚਨਾ ਦੇ ਮੁਤਾਬਕ ਕੇਂਦਰ ਸਰਕਾਰ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 1 ਜਨਵਰੀ 2020 ਤੋਂ ਬਕਾਇਆ ਮਹਿੰਗਾਈ ਭੱਤਾ ਨਹੀਂ ਮਿਲੇਗਾ। 1 ਜੁਲਾਈ 2020 ਅਤੇ 1 ਜਨਵਰੀ 2021 ਤੋਂ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਦੀਆਂ ਬਣਦੀਆਂ ਕਿਸ਼ਤਾਂ ਵੀ ਅਦਾ ਨਹੀਂ ਕੀਤੀਆਂ ਜਾਣਗੀਆਂ। ਸਰਕਾਰ ਨੇ ਸਪਸ਼ਟ ਕੀਤਾ ਹੈ ਕਿ 1ਜਨਵਰੀ 2020 ਤੋਂ 30 ਜੂਨ 2020 ਤੱਕ ਮਹਿੰਗਾਈ ਭੱਤੇ ਦੀ ਕੋਈ ਕਿਸ਼ਤ ਨਹੀਂ ਦਿੱਤੀ ਜਾਵੇਗੀ ਅਤੇ ਜਦੋਂ ਵੀ ਸਰਕਾਰ 1 ਜਨਵਰੀ 2021 ਤੋਂ ਮਹਿੰਗਾਈ ਭੱਤੇ ਦੀ ਵਾਧੂ ਕਿਸ਼ਤ ਅਦਾ ਕਰਨ ਦਾ ਫੈਸਲਾ ਲਵੇਗੀ ਤਾਂ ਉਸ ਅਨੁਸਾਰ 1 ਜਨਵਰੀ 2020, 1 ਜੁਲਾਈ 2020 ਅਤੇ 1 ਜਨਵਰੀ 2021 ਨੂੰ ਬਣਦੇ ਬਕਾਏ ਦੀ ਅਦਾਇਗੀ ਅਗਲੇ ਸਮੇਂ ਤੋਂ ਕਰਨ ਬਾਰੇ ਫੈਸਲਾ ਲੈ ਲਿਆ ਜਾਵੇਗਾ।
Total Responses : 265